ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਨੈਤਿਕਤਾ ਦੀ ਰਾਜਨੀਤੀ ਕੀਤੀ ਹੈ - ਡਾ. ਚੀਮਾ
ਚੰਡੀਗੜ੍ਹ, 12 ਫਰਵਰੀ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਲੋਂ ’ਪੰਜਾਬ ਬਚਾਓ, ਸਰਦਾਰ ਸੁਖਬੀਰ ਸਿੰਘ ਬਾਦਲ ਲਿਆਓ’ ਮੁਹਿੰਮ ਤਹਿਤ 17 ਫਰਵਰੀ ਤੋਂ ਕਾਦੀਆਂ ਤੋਂ ਪਹਿਲੇ ਪੜਾਅ ਦੀਆਂ ਰੈਲੀਆਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਬਾਰੇ ਫ਼ੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਪ੍ਰਧਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ ਭੱਖਦੇ ਸਾਰੇ ਮਸਲੇ ਇਨ੍ਹਾਂ ਰੈਲੀਆਂ ਵਿਚ ਚੁੱਕਾਂਗੇ ਅਤੇ ਸੂਬੇ ਪ੍ਰਤੀ ਆਪਣੇ ਦ੍ਰਿਸ਼ਟੀਕੋਣ ਦੀ ਗੱਲ ਕਰਾਂਗੇ। ਉਨ੍ਹਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਪੰਜਾਬੀ ਸ਼੍ਰੋਮਣੀ ਅਕਾਲੀ ਦਲ ਨਾਲ ਡੱਟ ਜਾਣਗੇ ਜੋ ਇਕੱਲਾ ਹੀ ਲੋਕਾਂ ਦੀਆਂ ਆਸਾਂ ਪੂਰੀਆਂ ਕਰਨ ਦੇ ਸਮਰਥ ਹੈ।
ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਵਿਚ 13 ਅਪ੍ਰੈਲ ਵਿਸਾਖੀ ਤੱਕ 40 ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 31 ਮਾਰਚ ਤੱਕ 28 ਰੈਲੀਆਂ ਹੋਣਗੀਆਂ ਜਿਨ੍ਹਾਂ ਦੀ ਰੂਪ ਰੇਖਾ ਤੈਅ ਕੀਤੀ ਜਾ ਰਹੀ ਹੈ। ਬਾਕੀ ਦੀਆਂ 12 ਰੈਲੀਆਂ ਅਪ੍ਰੈਲ ਵਿਚ ਹੋਣਗੀਆਂ।
ਹੋਰ ਵੇਰਵੇ ਦੱਸਦਿਆਂ ਡਾ. ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਨੈਤਿਕਤਾ ਦੀ ਰਾਜਨੀਤੀ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਹਮੇਸ਼ਾ ਬੀਤੇ ਸਮੇਂ ਵਿਚ ਜੋ ਵਾਅਦੇ ਉਹ ਪੂਰੇ ਕੀਤੇ ਹਨ। ਉਹਨਾਂ ਕਿਹਾ ਕਿ ਇਸ ਵਾਰ ਅਸੀਂ ਸੂਬੇ ਵਾਸਤੇ ਆਪਣੇ ਦ੍ਰਿਸ਼ਟੀਕੋਣ ਦੀ ਗੱਲ ਕਰਾਂਗੇ ਜਿਸ ਵਿਚ ਸਮਾਜ ਦੇ ਸਾਰੇ ਵਰਗਾਂ ਦੀ ਗੱਲ ਹੋਵੇਗੀ ਅਤੇ ਮੁੱਖ ਜ਼ੋਰ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ’ਤੇ ਹੋਵੇਗਾ।
;
;
;
;
;
;
;
;