ਤਿੰਨ ਸਿੱਖ ਕੈਨੇਡੀਅਨ ਮੈਂਬਰ ਪਾਰਲੀਮੈਂਟ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਫਰਵਰੀ (ਜਸਵੰਤ ਸਿੰਘ ਜੱਸ) - ਕੈਨੇਡਾ ਦੇ ਤਿੰਨ ਸਿੱਖ ਮੈਂਬਰ ਪਾਰਲੀਮੈਂਟ ਅਮਨਪ੍ਰੀਤ ਸਿੰਘ ਗਿੱਲ, ਦਲਵਿੰਦਰ ਸਿੰਘ ਗਿੱਲ ਅਤੇ ਜਸਰਾਜ ਸਿੰਘ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਦੇ ਨਾਲ ਕਨੇਡਾ ਦੇ ਸੀਨੀਅਰ ਪੰਜਾਬੀ ਪੱਤਰਕਾਰ ਸੁਖਵਿੰਦਰ ਸਿੰਘ ਚੋਹਲਾ ਵੀ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਅਤੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਵਲੋਂ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਓਐਸਡੀ ਸਤਬੀਰ ਸਿੰਘ ਧਾਮੀ ਅਤੇ ਸੂਚਨਾ ਕੇਂਦਰ ਦੇ ਅਧਿਕਾਰੀ ਵੀ ਹਾਜ਼ਰ ਸਨ।
;
;
;
;
;
;
;
;