ਦਿੱਲੀ ਯੂਨੀਵਰਸਿਟੀ ਵਿਚ ਵਾਪਰੀ ਘਟਨਾ ਚਿੰਤਾ ਦਾ ਵਿਸ਼ਾ - ਪ੍ਰੋ. ਯੋਗੇਸ਼ ਸਿੰਘ ( ਵਾਈਸ ਚਾਂਸਲਰ)
ਨਵੀਂ ਦਿੱਲੀ, 14 ਫਰਵਰੀ - ਦਿੱਲੀ ਯੂਨੀਵਰਸਿਟੀ, ਦੇ ਵਾਈਸ ਚਾਂਸਲਰ ਪ੍ਰੋ. ਯੋਗੇਸ਼ ਸਿੰਘ ਨੇ ਕਿਹਾ, "...ਕੱਲ੍ਹ ਦਿੱਲੀ ਯੂਨੀਵਰਸਿਟੀ ਵਿਚ ਵਾਪਰੀ ਘਟਨਾ ਚਿੰਤਾ ਦਾ ਵਿਸ਼ਾ ਹੈ। ਮੈਂ ਅੱਜ ਕਈ ਵਿਦਿਆਰਥੀ ਸਮੂਹਾਂ ਅਤੇ ਅਧਿਆਪਕਾਂ ਨਾਲ ਗੱਲ ਕੀਤੀ ਹੈ, ਅਤੇ ਪੁਲਿਸ ਪ੍ਰਸ਼ਾਸਨ ਨਾਲ ਵੀ ਗੱਲ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿਚ ਅਜਿਹੀ ਕੋਈ ਘਟਨਾ ਨਾ ਵਾਪਰੇ ਜੋ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਂਦੀ ਹੋਵੇ। ਯੂਜੀਸੀ ਦੇ ਨਵੇਂ ਨਿਯਮ ਜੋ ਆਏ ਹਨ, ਇਸ ਸਮੇਂ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹਨ। ਮੈਂ ਯੂਨੀਵਰਸਿਟੀ ਦੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਭਾਰਤ ਸਰਕਾਰ ਵਿਚ ਆਪਣਾ ਵਿਸ਼ਵਾਸ ਬਣਾਈ ਰੱਖਣ ਅਤੇ ਸੁਪਰੀਮ ਕੋਰਟ ਦੇ &Yਸਲੇ ਦੀ ਉਡੀਕ ਕਰਨ।"
;
;
;
;
;
;
;
;