JALANDHAR WEATHER

ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਬੁਰੀ ਤਰ੍ਹਾਂ ਕੁੱਟਮਾਰ, ਸਿਵਲ ਹਸਪਤਾਲ ਦਾਖ਼ਲ

ਕਪੂਰਥਲਾ, 14 ਫਰਵਰੀ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਨੂੰ ਕੁਝ ਹਵਾਲਾਤੀਆਂ ਨੇ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ , ਜਿਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਹਵਾਲਾਤੀ ਦੀ ਪਹਿਚਾਣ ਮੁੱਥੂ ਮੁਰਾਰੀ ਪੁੱਤਰ ਬਲਜੀਤ ਸਿੰਘ ਵਾਸੀ ਕੇਂਦਰੀ ਜੇਲ੍ਹ ਵਜੋਂ ਹੋਈ ਹੈ, ਜਿਸ ਨੂੰ ਜ਼ਖ਼ਮੀ ਹਾਲਤ ਵਿਚ ਕੇਂਦਰੀ ਜੇਲ੍ਹ ਦੇ ਮੁਲਾਜ਼ਮ ਸਿਵਲ ਹਸਪਤਾਲ ਵਿਖੇ ਦੇਰ ਰਾਤ ਲੈ ਕੇ ਆਏ। ਐਮਰਜੇਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਜਸ਼ਨ ਵਲੋਂ ਜ਼ਖ਼ਮੀ ਹਵਾਲਾਤੀ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਇਸ ਸੰਬੰਧੀ ਸੂਚਨਾ ਥਾਣਾ ਕੋਤਵਾਲੀ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ