JALANDHAR WEATHER

ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਪਹੁੰਚੇ ਪੁਲਿਸ ਥਾਣਾ ਘਰਿੰਡਾ

ਅਟਾਰੀ, 23 ਫਰਵਰੀ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) -ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪੁਲਿਸ ਥਾਣਾ ਘਰਿੰਡਾ ਵਿਖੇ ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਪਹੁੰਚੇ। ਉਨ੍ਹਾਂ ਦੇ ਨਾਲ ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਸੁਹੇਲ ਮੀਰ ਵੀ ਮੌਜੂਦ ਸਨ। ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਗੈਂਗਸਟਰਾਂ ਅਤੇ ਨਸ਼ੇ ਵਿਰੁੱਧ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੇ ਥਾਣੇ, ਸਰਾਂ ਅਮਾਨਤ ਖਾਂ ਥਾਣਾ ਅਤੇ ਪੁਲਿਸ ਥਾਣਾ ਘਰਿੰਡਾ ਦਾ ਦੌਰਾ ਕੀਤਾ ਗਿਆ। ਪਾਕਿਸਤਾਨ ਤੋਂ ਆ ਰਹੇ ਡਰੋਨਾਂ ਅਤੇ ਹੈਰੋਇਨ ਨੂੰ ਰੋਕਣ ਲਈ 3 ਡਰੋਨ ਸਿਸਟਮ ਲਗਾਏ ਗਏ ਹਨ ਅਤੇ ਹੋਰ ਡਰੋਨ ਸਿਸਟਮ ਲਗਾਏ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ