JALANDHAR WEATHER

ਵਿਆਹ ਸਮਾਗਮ ‘ਚ ਹੋਏ ਝਗੜੇ ਦੌਰਾਨ ਲਾੜੇ ਦੇ ਪਿਤਾ 'ਤੇ ਚੜ੍ਹਾਈ ਗੱਡੀ, ਮੌਤ

ਕਪੂਰਥਲਾ, 23 ਫਰਵਰੀ (ਅਮਨਜੋਤ ਸਿੰਘ ਵਾਲੀਆ)-ਢਿੱਲਵਾਂ ਵਿਖੇ ਵਿਆਹ ਸਮਾਗਮ ਵਿਚ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਤਾਇਨਾਤ ਡਿਊਟੀ ਡਾਕਟਰ ਵਿਜੇ ਨੇ ਦੱਸਿਆ ਕਿ ਪ੍ਰੇਮ ਚੰਦ ਪੁੱਤਰ ਕਰਮ ਚੰਦ ਵਾਸੀ ਮੁੱਦੋਵਾਲ ਨੂੰ ਜ਼ਖ਼ਮੀ ਹਾਲਤ ਵਿਚ ਉਸ ਦੇ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲੈ ਕੇ ਆਏ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ।

ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿਆਹ ਸਮਾਗਮ ਚੱਲ ਰਿਹਾ ਸੀ ਅਤੇ ਪ੍ਰੇਮ ਚੰਦ ਜੋ ਕਿ ਵਿਆਹ ਵਾਲੇ ਲੜਕੇ ਦਾ ਪਿਤਾ ਹੈ, ਦਾ ਕਿਸੇ ਰਿਸ਼ਤੇਦਾਰ ਨਾਲ ਝਗੜਾ ਹੋ ਗਿਆ, ਜਿਸ ਨੇ ਆਪਣੀ ਗੱਡੀ ਨਾਲ ਪ੍ਰੇਮ ਚੰਦ ਨੂੰ ਕੁਚਲ ਦਿੱਤਾ। ਇਸ ਸੰਬੰਧੀ ਥਾਣਾ ਢਿੱਲਵਾਂ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਢਿੱਲਵਾਂ ਥਾਣੇ ਦੇ ਏ.ਐਸ.ਆਈ. ਪਰਮਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰੱਖਵਾ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ