ਕੰਗਨਾ ਰਣੌਤ ਦੀ ਬਠਿੰਡਾ ਅਦਾਲਤ ਵਿਚ ਪੇਸ਼ੀ ਅੱਜ
ਬਠਿੰਡਾ, 24 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਕਿਸਾਨ ਔਰਤਾਂ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਦੇ ਮਾਮਲੇ ਵਿਚ ਮਾਣਹਾਨੀ ਕੇਸ ਦੇ ਸਾਹਮਣਾ ਕਰ ਰਹੀ ਬਾਲੀਵੁੱਡ ਫਿਲਮ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿਚ ਪੇਸ਼ੀ ਹੈ। ਬੇਸ਼ੱਕ ਉਨ੍ਹਾਂ ਦੇ ਹਰ ਵਾਰ ਦੀ ਤਰ੍ਹਾਂ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤਣ ਦੀ ਉਮੀਦ ਹੈ ਪਰ ਦੂਜੇ ਪਾਸੇ ਵਕੀਲਾਂ ਦੀ ਬੀਤੇ ਕੱਲ੍ਹ ਤੋਂ ਚੱਲ ਰਹੀ ਸੂਬਾ ਪੱਧਰੀ ਹੜਤਾਲ ਦੇ ਕਾਰਨ ਇਸ ਮਾਮਲੇ ਵਿਚ ਸੁਣਵਾਈ ਦੀ ਬਜਾਏ ਅਗਲੀ ਤਾਰੀਖ਼ ਪੈਣ ਦੀ ਸੰਭਾਵਨਾ ਹੈ!
;
;
;
;
;
;
;
;