JALANDHAR WEATHER

ਹਰਿਆਣਾ ’ਚ ਨਸ਼ੇ ਨਾਲ ਹਨ ਬੁਰੇ ਹਾਲਾਤ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 24 ਫਰਵਰੀ (ਅਜਾਇਬ ਸਿੰਘ ਔਜਲਾ)- ਭਾਜਪਾ ਅਤੇ ਅਕਾਲੀ ਸਰਕਾਰ ਦੇ ਸਮੇਂ ਵਿਚ ਪੰਜਾਬ ’ਚ ਚਿੱਟੇ ਸ਼ਬਦ ਦਾ ਇਸਤੇਮਾਲ ਸ਼ੁਰੂ ਹੋਇਆ, ਉੱਥੇ ਹੀ ਹੈਰੋਇਨ, ਕੋਕੀਨ ਵਰਗੇ ਸ਼ਬਦ ਵੀ ਨਸ਼ਿਆਂ ਦੇ ਰੂਪ ਵਿਚ ਸਾਹਮਣੇ ਆਏ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਸੈਕਟਰ 39 ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤਾ ਗਿਆ। ਉਹਨਾਂ ਇਹ ਵੀ ਦੋਸ਼ ਲਾਇਆ ਕਿ 2007 ਤੋਂ ਲੈ ਕੇ 2017 ਤੱਕ ਅਕਾਲੀ ਦਲ, ਭਾਜਪਾ ਸਰਕਾਰ ਦੇ ਦਰਮਿਆਨ ਨਸ਼ਿਆਂ ਤੋਂ ਦੁਖੀ ਹੋ ਕੇ ਪੰਜਾਬ ਦੇ ਲੋਕਾਂ ਨੇ ਆਪਣੀਆਂ ਜਾਇਦਾਦਾਂ, ਜ਼ਮੀਨਾਂ ਆਦਿ ਵੇਚਦੇ ਹੋਏ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਨੂੰ ਤਰਜੀਹ ਦਿੱਤੀ‌। ਇਸ ਮੌਕੇ ’ਤੇ ਉਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਵੀ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਉਹ ਪੰਜਾਬ ਵਿਚ ਤਾਂ ਆ ਕੇ ਨਸ਼ਿਆਂ ਪ੍ਰਤੀ ਢਿੰਡੋਰਾ ਪਿੱਟਦੇ ਹਨ ਪਰ ਉਹਨਾਂ ਦੇ ਸੂਬੇ ਵਿਚ ਪੁਲਿਸ ਅਧਿਕਾਰੀ ਨਸ਼ਾ ਵੇਚਣ ਦੇ ਖੁਲਾਸੇ ਕਰ ਰਹੇ ਹਨ, ਜਿਸ ਸੰਬੰਧੀ ਉਨਾਂ ਨੇ ਇਕ ਵੀਡੀਓ ਵੀ ਪੱਤਰਕਾਰਾਂ ਨੂੰ ਵਿਖਾਈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਦਾ ਖਾਤਮਾ ਕਰਕੇ ਹੀ ਉਨਾਂ ਦੀ ਸਰਕਾਰ ਦਮ ਲਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੇ ਹੱਥ ਵਿਚ ਪੰਜਾਬ ਸੁਰੱਖਿਅਤ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ