JALANDHAR WEATHER

ਸ਼੍ਰੋਮਣੀ ਕਮੇਟੀ ਨੇ ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਦੇ ਚਾਹਵਾਨਾ ਪਾਸੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 24 ਫਰਵਰੀ (ਜਸਵੰਤ ਸਿੰਘ ਸਿੰਘ)- ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨ ਨੂੰ ਜਾਣ ਵਾਲੇ ਚਾਹਵਾਨ ਸ਼ਰਧਾਲੂਆਂ ਲਈ ਵਿਸ਼ੇਸ਼ ਜਾਣਕਾਰੀ ਹੈ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ ਪਾਕਿਸਤਾਨ ਵਿਖੇ ਜੂਨ, 2026 ਵਿਚ ਗੁਰਧਾਮਾਂ ਦੇ ਦਰਸ਼ਨ-ਦੀਦਾਰ ਲਈ ਜਾ ਰਹੇ ਜਥੇ ਵਿਚ ਸ਼ਾਮਿਲ ਹੋਣ ਵਾਲੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯਾਤਰਾ ਬ੍ਰਾਂਚ ਵਿਖੇ ਸੰਬੰਧਿਤ ਹਲਕਾ ਮੈਂਬਰ ਸਾਹਿਬਾਨ, ਸ਼੍ਰੋਮਣੀ ਕਮੇਟੀ ਦੀ ਸਿਫ਼ਾਰਸ਼ ਅਤੇ ਪਛਾਣ-ਪੱਤਰ (ਆਧਾਰ ਕਾਰਡ/ਵੋਟਰ ਕਾਰਡ ਆਦਿ ਵਿੱਚੋਂ ਕੋਈ ਇੱਕ) ਸਹਿਤ ਮਿਤੀ 5 ਮਾਰਚ ਤੱਕ ਜਮ੍ਹਾਂ ਕਰਵਾ ਸਕਦੇ ਹਨ। ਜਥੇ ਨਾਲ ਜਾਣ ਵਾਲੀ ਇਕੱਲੀ ਸ਼ਰਧਾਲੂ ਬੀਬੀ ਲਈ ਇਨ੍ਹਾਂ ਦਸਤਾਵੇਜ਼ਾਂ ਦੇ ਨਾਲ ਸਵੈ-ਘੋਸ਼ਣਾ ਫਾਰਮ ਜਮ੍ਹਾਂ ਕਰਵਾਉਣਾ ਵੀ ਲਾਜ਼ਮੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ