ਸੁਰੱਖਿਆ ਗਾਰਡ ਨੇ ਖੁਦ ਆਪਣੇ ਮੱਥੇ ‘ਚ ਮਾਰੀ ਗੋਲ਼ੀ, ਮੌਤ
ਕਪੂਰਥਲਾ, 24 ਫਰਵਰੀ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ ਦੀ ਗਰੋਵਰ ਐਨਕਲੇਵ ਕਾਲੋਨੀ ਵਿਚ ਇਕ ਸੁਰੱਖਿਆ ਗਾਰਡ ਨੇ ਬੀਤੀ ਦੇਰ ਰਾਤ ਆਪਣੇ ਘਰ ਵਿਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਹੈ। ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀ.ਐਸ.ਪੀ. ਦਲਜੀਤ ਸਿੰਘ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕ ਨੇ ਆਪਣੇ ਮੱਥੇ ਵਿਚ ਗੈਰ-ਕਾਨੂੰਨੀ ਪਿਸਤੌਲ ਨਾਲ ਗੋਲ਼ੀ ਮਾਰ ਕੇ ਖੁਦਕੁਸ਼ੀ ਕੀਤੀ ਹੈ।
ਮ੍ਰਿਤਕ ਦੀ ਪਛਾਣ ਸਚਿਨ (28 ਸਾਲ) ਪੁੱਤਰ ਗੁਰਮੀਤ ਸਿੰਘ ਹਾਲ ਵਾਸੀ ਗਰੋਵਰ ਐਨਕਲੇਵ ਨਜ਼ਦੀਕ ਨਿਊ ਕੋਟ ਕੰਪਲੈਕਸ ਮੂਲ ਵਾਸੀ ਬੱਦੂਵਾਲ ਪਿੰਡ ਵਜੋਂ ਹੋਈ ਹੈ। ਡੀ.ਐਸ.ਪੀ. ਦਲਜੀਤ ਸਿੰਘ ਨੇ ਇਹ ਵੀ ਦੱਸਿਆ ਕਿ ਸਚਿਨ ਕਪੂਰਥਲਾ ਵਿਚ ਇਕ ਰਬੜ ਫੈਕਟਰੀ ਵਿਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ।
ਮ੍ਰਿਤਕ ਦਾ ਮੋਬਾਈਲ ਫੋਨ ਅਤੇ ਪਿਸਤੌਲ (315 ਬੋਰ) ਪੁਲਿਸ ਨੇ ਜ਼ਬਤ ਕਰ ਲਿਆ ਹੈ। ਜਾਂਚ ਜਾਂਚ ਵਿਚ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮ੍ਰਿਤਕ ਕੋਲ ਨਾਜਾਇਜ਼ ਪਿਸਤੌਲ ਕਿੱਥੋਂ ਆਇਆ ਤੇ ਖੁਦਕੁਸ਼ੀ ਕਿਉਂ ਕੀਤੀ ਗਈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਮ੍ਰਿਤਕ ਦਾ ਮੋਬਾਇਲ ਦਾ ਟੱਚ ਟੁੱਟਾ ਪਿਆ ਹੈ, ਜਦੋਂ ਉਹ ਠੀਕ ਹੋਵੇਗਾ ਉਸ ਤੋਂ ਸ਼ਾਇਦ ਕੋਈ ਕਹਾਣੀ ਪਤਾ ਲੱਗ ਸਕੇ। ਪੁਲਿਸ ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;