JALANDHAR WEATHER

ਅੰਮ੍ਰਿਤਸਰ ਚੂੰਗੀ ਨੇੜਿਓਂ ਨੌਜਵਾਨ ਦੀ ਲਾਸ਼ ਬਰਾਮਦ

ਕਪੂਰਥਲਾ, 24 ਫਰਵਰੀ (ਅਮਨਜੋਤ ਸਿੰਘ ਵਾਲੀਆ)- ਅੰਮਿ੍ਤਸਰ ਚੂੰਗੀ ਨੇੜੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਜੋ ਕਿ ਬੇਹੋਸ਼ੀ ਦੀ ਹਾਲਤ ਵਿਚ ਸੈਕਰਡ ਹਾਰਟ ਸਕੂਲ ਦੇ ਸਾਹਮਣੇ ਸੜਕ ਕਿਨਾਰੇ ਡਿੱਗਾ ਪਿਆ ਹੈ, ਜਦੋਂ ਉਨ੍ਹਾਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰੱਖਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਮ੍ਰਿਤਕ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ ਸਿਵਲ ਹਸਪਤਾਲ ਕਪੂਰਥਲਾ ਦੀ ਇਕ ਪਰਚੀ ਮਿਲੀ, ਜਿਸ 'ਤੇ ਉਸ ਦੀ ਪਹਿਚਾਣ ਰਾਜ ਕੁਮਾਰ ਵਾਸੀ ਚੂਹੜਵਾਲ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ