JALANDHAR WEATHER

ਮੈਂਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨਜਤਿੰਦਰ ਸਿੰਘ ਸ਼ੰਟੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਰਾਜਪੁਰਾ 24 ਫਰਵਰੀ( ਰਣਜੀਤ ਸਿੰਘ)- ਅੱਜ ਇੱਥੇ ਹਿਊਮਨ ਰਾਈਟਸ ਵਾਚ ਔਰਗਨਾਈਜੇਸ਼ਨ ਰਜਿਸਟਰ ਰਾਜਪੁਰਾ ਵਲੋਂ ਮਨੁੱਖੀ ਅਧਿਕਾਰ ਜਾਗਰੂਕਤਾ ਅਤੇ ਲੋਕਾਂ ਦੇ ਸ਼ਿਕਾਇਤਾਂ ਦੇ ਨਿਵਾਰਨ ਸੰਬੰਧੀ ਜਨ ਸੰਮੇਲਨ ਕਰਾਇਆ ਗਿਆ। ਇਸ ਮੌਕੇ ਮੈਂਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਅਤੇ ਚੰਡੀਗੜ੍ਹ ਸਰਦਾਰ ਜਤਿੰਦਰ ਸਿੰਘ ਸ਼ੰਟੀ ਪਹੁੰਚੇ। ਉਨ੍ਹਾਂ ਨੇ ਖੁੱਲ੍ਹੇ ਹਾਲ ਵਿਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਉਤੇ ਅਫਸਰਾਂ  ਨੂੰ ਸਾਹਮਣੇ ਬੁਲਾ ਕੇ ਉਨ੍ਹਾਂ ਦੀ ਜਵਾਬਦੇਹੀ ਕਰਵਾਈ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿੱਤਾ ਕਿ ਬਹੁਤ ਜਲਦੀ ਜੋ ਜੋ ਵੀ ਸ਼ਿਕਾਇਤਾਂ ਉਨ੍ਹਾਂ ਕੋਲ ਆਉਣਗੀਆਂ, ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਨੇ ਇਕ ਵਟਸਅਪ ਨੰਬਰ ਵੀ ਜਾਰੀ ਕੀਤਾ ਅਤੇ ਲੋਕਾਂ ਨੂੰ ਕਿਹਾ ਕਿ ਜੇ ਕੋਈ ਸਮੱਸਿਆ ਹੈ ਤਾਂ ਤੁਸੀਂ ਇਸ ਨੰਬਰ ਉਤੇ ਸ਼ਿਕਾਇਤ ਦਰਜ ਕਰਾ ਸਕਦੇ ਹੋ, ਉਸ ਦਾ ਹਰ ਹਾਲਤ ਵਿਚ ਨਿਪਟਾਰਾ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ