ਦਿੱਲੀ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਵਕੀਲ ਦੀ ਕਾਰ 'ਤੇ ਗੋਲੀਬਾਰੀ
ਨਵੀਂ ਦਿੱਲੀ, 24 ਫਰਵਰੀ (ਪੀ.ਟੀ.ਆਈ.)- ਸੂਤਰਾਂ ਨੇ ਦੱਸਿਆ ਕਿ ਮੰਗਲਵਾਰ ਨੂੰ ਇੱਥੇ ਅੰਤਰ-ਰਾਜੀ ਬੱਸ ਟਰਮੀਨਲ, ਕਸ਼ਮੀਰੀ ਗੇਟ ਨੇੜੇ ਅਣਪਛਾਤੇ ਹਮਲਾਵਰਾਂ ਨੇ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਇਕ ਵਕੀਲ ਦੀ ਕਾਰ 'ਤੇ ਕਥਿਤ ਤੌਰ 'ਤੇ ਗੋਲੀਬਾਰੀ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਵਿਚ ਕੋਈ ਜ਼ਖਮੀ ਨਹੀਂ ਹੋਇਆ।
ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਘਟਨਾ ਬਾਰੇ ਜਾਣਕਾਰੀ ਮਿਲੀ ਹੈ ਅਤੇ ਉਹ ਵੇਰਵਿਆਂ ਦੀ ਪੁਸ਼ਟੀ ਕਰ ਰਹੇ ਹਨ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਟੀਮਾਂ ਨੂੰ ਮੌਕੇ 'ਤੇ ਭੇਜਿਆ ਗਿਆ ਹੈ ਅਤੇ ਘਟਨਾਵਾਂ ਦੇ ਕ੍ਰਮ ਦਾ ਪਤਾ ਲਗਾਉਣ ਲਈ ਇਲਾਕੇ ਤੋਂ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।
;
;
;
;
;
;
;
;