ਤਰਨ ਤਾਰਨ ਪੁਲਿਸ ਵੱਲੋਂ ਪਿਸਤੌਲ ਅਤੇ ਕਾਰਤੂਸਾਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)- ਤਰਨ ਤਾਰਨ ਦੀ ਪੁਲਿਸ ਨੇ ਤੜਕਸਾਰ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਡਿੱਗਣ ਕਾਰਨ ਉਸ ਦੀ ਲੱਤ ਟੁੱਟ ਗਈ। ਐਸ.ਐਚ.ਓ. ਸਿਟੀ ਨਵਦੀਪ ਸਿੰਘ ਭੱਟੀ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਉਕਤ ਨੌਜਵਾਨ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਪੁਲਿਸ ਨੇ ਇਕ ਪਿਸਟਲ ਅਤੇ 10 ਜ਼ਿੰਦਾ ਕਾਰਤੂਸ ਅਤੇ ਇਕ ਏ.ਕੇ. 47 ਸਾਲਟ ਦਾ ਮੈਗਜ਼ੀਨ ਬਰਾਮਦ ਕੀਤਾ। ਫੜੇ ਗਏ ਵਿਅਕਤੀ ਦੀ ਪਛਾਣ ਹਰਸ਼ਦੀਪ ਉਰਫ ਸ਼ਿਵਮ ਪੁੱਤਰ ਪਤਰਾਸ ਵਾਸੀ ਕੱਕਾ ਕੰਡਿਆਲਾ ਵਜੋਂ ਹੋਈ ਹੈ। ਜ਼ਖ਼ਮੀ ਹਾਲਤ ਵਿਚ ਉਕਤ ਨੌਜਵਾਨ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
;
;
;
;
;
;
;
;