ਦਫ਼ਤਰੀ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਦਿਆ ਭਵਨ ਦਾ ਘਿਰਾਓ
ਐਸ. ਏ. ਐਸ. ਨਗਰ 25 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੀ ਪੰਜਾਬ ਸਰਕਾਰ ਵਲੋਂ 31000 ਰੁਪਏ ਪ੍ਰਤੀ ਮਹੀਨਾ ਤਨਖਾਹ ਘਟਾਉਣ ਦੇ ਕੀਤੇ ਹੁਕਮਾਂ ਵਿਰੁੱਧ ਅਤੇ 01.04.2018 ਤੋਂ ਰੈਗੂਲਰ ਆਰਡਰ ਜਾਰੀ ਨਾ ਕਰਨ ਦੇ ਰੋਸ ਵਿਚ ਦਫਤਰੀ ਮੁਲਾਜ਼ਮਾਂ ਵਲੋਂ ਮੁਹਾਲੀ ਦੇ ਫ਼ੇਜ਼ 8 ਸਥਿਤ ਵਿਦਿਆ ਭਵਨ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ 17-18 ਫਰਵਰੀ ਨੂੰ ਮੁਹਾਲੀ ਪੁਲਿਸ ਪ੍ਰਸ਼ਾਸ਼ਨ ਦੀ ਹਾਜ਼ਰੀ ਵਿਚ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਵਿਚ ਬਣੀਆਂ ਸਹਿਮਤੀਆ ਤੋਂ ਅਧਿਕਾਰੀਆਂ ਦੇ ਮੁਨਕਰ ਹੋਣ ਦੇ ਰੋਸ ਵਜੋਂ ਅੱਜ ਇਹ ਕਰਨ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਵਿਦਿਆ ਭਵਨ ਦਾ ਘਿਰਾਓ ਕਰਨ ਉਪਰੰਤ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਮਾਰਚ ਕਰਨਗੇ।
;
;
;
;
;
;
;
;