JALANDHAR WEATHER

4 ਪਿਸਤੌਲਾਂ ਸਮੇਤ 3 ਨੌਜਵਾਨ ਗ੍ਰਿਫਤਾਰ

ਸੁਲਤਾਨਪੁਰ ਲੋਧੀ (ਕਪੂਰਥਲਾ), 25 ਫ਼ਰਵਰੀ (ਥਿੰਦ) - ਪੰਜਾਬ ਸਰਕਾਰ ਵਲੋਂ ਗੈਂਗਸਟਰਾਂ ਦਾ ਸਫ਼ਾਇਆ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਆਈ.ਪੀ.ਐੱਸ. ਦੀ ਅਗਵਾਈ ਹੇਠ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ 4 ਪਿਸਤੌਲਾਂ ਅਤੇ 4 ਰੌਂਦਾ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ.ਐੱਸ.ਪੀ. ਧਰੇਂਦਰ ਵਰਮਾ ਆਈ.ਪੀ.ਐੱਸ., ਡੀ.ਐੱਸ.ਪੀ. ਹਰਗੁਰਦੇਵ ਸਿੰਘ, ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਵਿਚ ਥਾਣਾ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਏ.ਐਸ.ਆਈ. ਲਖਵਿੰਦਰਪਾਲ ਸਿੰਘ ਇੰਚਾਰਜ ਚੌਕੀ ਮੋਠਾਂਵਾਲਾ ਸਮੇਤ ਪੁਲਿਸ ਪਾਰਟੀ ਦੇ ਅੱਡਾ ਡਡਵਿੰਡੀ ਬੱਸ ਸਟੈਂਡ ਮੌਜੂਦ ਸੀ ਕਿ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਵਿਸ਼ਾਲ ਪੁੱਤਰ ਬੱਗਾ ਸਿੰਘ ਵਾਸੀ ਤਲਵੰਡੀ ਪਾਈ ਥਾਣਾ ਕੋਤਵਾਲੀ ਕਪੂਰਥਲਾ ਪਾਸ ਨਾਜਾਇਜ਼ ਅਸਲਾ ਹੈ। ਇਸ ਦੇ ਹੋਰ ਵੀ ਮਾੜੈ ਵਿਆਕਤੀਆ ਨਾਲ ਸੰਬੰਧ ਹਨ, ਜਿਸ ਪਾਸੋਂ ਨਾਜਾਇਜ਼ ਅਸਲਾ ਬਰਾਮਦ ਹੋ ਸਕਦਾ ਹੈ। ਇਸੇ ਦੌਰਾਨ ਪੁਲਿਸ ਨੇ ਵਿਸ਼ਾਲ ਪੁੱਤਰ ਬੱਗਾ ਸਿੰਘ ਵਾਸੀ ਤਲਵੰਡੀ ਪਾਂਈ ਨੂੰ ਗ੍ਰਿਫ਼ਤਾਰ ਕਰਕੇ 02 ਨਾਜਾਇਜ਼ ਪਿਸਤੌਲ ਅਤੇ 4 ਜ਼ਿੰਦਾ ਰੌਂਦ ਬਰਾਮਦ ਕੀਤੇ। ਪੁਛਗਿਛ ਵਿਚ ਉਸ ਨੇ ਦੱਸਿਆ ਕਿ ਉਸ ਨੇ ਇਹ ਪਿਸਤੌਲ ਮਨਪ੍ਰੀਤ ਸਿੰਘ ਉਰਫ਼ ਮਾਪੀ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਪੰਮਣ ਥਾਣਾ ਤਲਵੰਡੀ ਚੌਧਰੀਆ ਜ਼ਿਲ੍ਹਾ ਕਪੂਰਥਲਾ ਪਾਸੋ 03 ਲੱਖ ਰੁਪਏ ਵਿਚ ਕਰੀਬ ਇਕ ਮਹੀਨਾ ਪਹਿਲਾਂ ਖ਼ਰੀਦੇ ਸਨ। ਇਸੇ ਦੌਰਾਨ ਮਨਪ੍ਰੀਤ ਸਿੰਘ ਉਰਫ਼ ਮਾਪੀ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਪੰਮਣ ਥਾਣਾ ਤਲਵੰਡੀ ਚੌਧਰੀਆਂ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋ ਇਕ ਹੋਰ ਪਿਸਤੌਲ ਮਾਰਕਾ ਬਰੇਟਾ 30 ਬੋਰ ਅਤੇ ਇਕ ਪਿਸਤੌਲ ਖੁੱਲ੍ਹਾ ਹੋਇਆ ਬਰਾਮਦ ਕੀਤਾ ਗਿਆ। ਪੁੱਛਗਿੱਛ ਦੌਰਾਨ ਇਸ ਮੁਕੱਦਮੇ ਵਿਚ ਅਮਨਦੀਪ ਸਿੰਘ ਉਰਫ ਅਮਨ ਪੁੱਤਰ ਦਲਬੀਰ ਸਿੰਘ ਵਾਸੀ ਪੱਮਣ ਥਾਣਾ ਤਲਵੰਡੀ ਚੌਧਰੀਆ ਜ਼ਿਲ੍ਹਾ ਕਪੂਰਥਲਾ ਨੂੰ ਨਾਮਜ਼ਦ ਕਰਕੇ ਹੁਸ਼ਿਆਪੁਰ ਜੇਲ੍ਹ ਤੋ ਪ੍ਰੋਡੰਕਸ਼ਨ ਵਾਰੰਟ 'ਤੇ ਲਿਆ ਕੇ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀਆ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੌਰਾਨੇ ਪੁਲਿਸ ਰਿਮਾਂਡ ਇਨ੍ਹਾਂ ਤੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ