JALANDHAR WEATHER

ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਟਾਵਰ ਮੋਰਚਾ ਦਾ ਧਰਨਾ ਦੂਜੇ ਦਿਨ ਵੀ ਜਾਰੀ

ਸਮਾਣਾ (ਪਟਿਆਲਾ), 25 ਫ਼ਰਵਰੀ (ਸਾਹਿਬ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਲਗਾਏ ਧਰਮ ਯੁੱਧ ਮੋਰਚੇ ਦੇ ਬੀਤੇ ਕੱਲ੍ਹ ਤੋਂ ਲਗਾਇਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਟਾਵਰ ਤੇ ਚੜ੍ਹੇ ਭਾਈ ਗੁਰਜੀਤ ਸਿੰਘ ਫ਼ੌਜੀ ਦੇ ਹੱਕ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਵਰਕਰਾਂ ਅਤੇ ਸੰਗਤਾਂ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਸਮਾਣਾ ਵਿਖੇ ਧਰਨਾ ਲਗਾਤਾਰ ਜਾਰੀ ਹੈ। ਇਸ ਨਾਲ ਹਿਸਾਰ- ਪਟਿਆਲਾ ਰਾਜ ਮਾਰਗ ਚੌਂਕ ਤੋਂ ਬੰਦ ਹੋਣ ਕਾਰਨ ਪ੍ਰਸ਼ਾਸਨ ਨੇ ਬਦਲਵਾਂ ਪ੍ਰਬੰਧ ਕਰਕੇ ਆਵਾਜਾਈ ਚਾਲੂ ਕੀਤੀ ਹੈ। ਲੋਕਾਂ ਨੂੰ ਖੱਜਲ ਖ਼ੁਆਰੀ ਹੋ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ