JALANDHAR WEATHER

ਏ.ਆਈ. ਸਮਿਟ ਹੰਗਾਮੇ ਮਾਮਲੇ ’ਚ ਉਦੈ ਭਾਨੂ ਚਿਬ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 28 ਫਰਵਰੀ - ਇੰਡੀਅਨ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿਬ ਨੂੰ ਦਿੱਲੀ ਏ.ਆਈ. ਸਮਿਟ ਹੰਗਾਮਾ ਮਾਮਲੇ ਵਿਚ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਦੁਪਹਿਰ 12:30 ਵਜੇ ਪਟਿਆਲਾ ਹਾਊਸ ਕੋਰਟ ਦੇ ਡਿਊਟੀ ਮੈਜਿਸਟ੍ਰੇਟ ਦੇ ਘਰ ਪੇਸ਼ ਕੀਤਾ ਗਿਆ, ਜਿਥੇ ਸੁਣਵਾਈ ਹੋਈ। ਪੁਲਿਸ ਨੇ ਚਿਬ ਦੇ ਰਿਮਾਂਡ ਨੂੰ ਹੋਰ ਸੱਤ ਦਿਨਾਂ ਲਈ ਵਧਾਉਣ ਦੀ ਬੇਨਤੀ ਕੀਤੀ, ਪਰ ਜੱਜ ਨੇ ਇਨਕਾਰ ਕਰ ਦਿੱਤਾ ਅਤੇ ਚਿਬ ਨੂੰ 50,000 ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ। ਚਿਬ ਨੂੰ 24 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ