ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਮਿਲੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ
ਅਜਨਾਲਾ, 28 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼ਰਾਬ ਘੁਟਾਲਾ ਮਾਮਲੇ ਵਿਚ ਬਰੀ ਹੋਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਵਧਾਈ ਦਿੱਤੀ I ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਬੀਤੇ ਕੱਲ੍ਹ ਦਿੱਤੇ ਫੈਸਲੇ ਨੇ
ਇਹ ਸਾਫ਼ ਕਰ ਦਿੱਤਾ ਹੈ ਕਿ ਝੂਠ ਦੀਆਂ ਕੰਧਾਂ ਚਾਹੇ ਕਿੰਨੀਆਂ ਵੀ ਉੱਚੀਆਂ ਕਿਉਂ ਨਾ ਹੋਣ, ਉਹ ਸੱਚ ਦੇ ਸਾਹਮਣੇ ਟਿਕ ਨਹੀਂ ਸਕਦੀਆਂ। ਉਹਨਾਂ ਕਿਹਾ ਕਿ ਇਹ ਜਿੱਤ ਸਿਰਫ਼ ਆਮ ਆਦਮੀ ਪਾਰਟੀ ਦੀ ਨਹੀਂ, ਸਗੋਂ ਦੇਸ਼ ਦੇ ਲੋਕਤੰਤਰ ਅਤੇ ਕਰੋੜਾਂ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੈ। ਸੱਚ ਹਮੇਸ਼ਾ ਜੇਤੂ ਰਿਹਾ ਹੈ ਅਤੇ ਰਹੇਗਾ I
;
;
;
;
;
;
;
;
;