JALANDHAR WEATHER

ਚੰਡੀਗੜ੍ਹ ਪਾਸਪੋਰਟ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 2 ਮਾਰਚ (ਅਮਿਤ ਸੇਠੀ)- ਚੰਡੀਗੜ੍ਹ ਇਕ ਵਾਰ ਫਿਰ ਬੰਬ ਦੀ ਧਮਕੀ ਨਾਲ ਹਿੱਲ ਗਿਆ ਹੈ। ਅੱਜ ਸਵੇਰੇ ਇਕ ਈ.ਮੇਲ ਵਿਚ ਸ਼ਹਿਰ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਧਮਕੀ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਅਲਰਟ 'ਤੇ ਰੱਖਿਆ ਗਿਆ ਸੀ।

ਧਮਕੀ ਦਾ ਨਿਸ਼ਾਨਾ ਚੰਡੀਗੜ੍ਹ ਸੈਕਟਰ 17 ਬੱਸ ਸਟੈਂਡ, ਸੈਕਟਰ 34 ਵਿਚ ਪਾਸਪੋਰਟ ਸੇਵਾ ਕੇਂਦਰ ਅਤੇ ਉਦਯੋਗਿਕ ਖੇਤਰ ਵਿਚ ਮੁੱਖ ਪਾਸਪੋਰਟ ਦਫਤਰ ਸੀ। ਸੂਚਨਾ ਮਿਲਣ 'ਤੇ ਬੰਬ ਸਕੁਐਡ, ਫੋਰੈਂਸਿਕ ਟੀਮ ਅਤੇ ਸੰਬੰਧਿਤ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਪੂਰੇ ਖੇਤਰ ਨੂੰ ਸੀਲ ਕਰ ਦਿੱਤਾ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।

ਪੁਲਿਸ ਨੇ ਸਾਵਧਾਨੀ ਦੇ ਤੌਰ 'ਤੇ ਬੱਸ ਸਟੈਂਡ ਅਤੇ ਪਾਸਪੋਰਟ ਦਫਤਰ ਦੇ ਆਲੇ-ਦੁਆਲੇ ਦੇ ਖੇਤਰ ਨੂੰ ਖਾਲੀ ਕਰਵਾ ਲਿਆ। ਡੌਗ ਸਕੁਐਡ ਅਤੇ ਬੰਬ ਸਕੁਐਡ ਨੇ ਸ਼ੱਕੀ ਵਸਤੂਆਂ ਦੀ ਭਾਲ ਲਈ ਘੰਟਿਆਂਬੱਧੀ ਜਾਂਚ ਕੀਤੀ। ਫੋਰੈਂਸਿਕ ਟੀਮ ਨੇ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਤਕਨੀਕੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ