JALANDHAR WEATHER

ਪੰਜਾਬੀ ਮੂਲ ਦੇ ਕੈਨੇਡੀਅਨ ਕ੍ਰਿਕਟਰ ਯੁਵਰਾਜ ਸਮਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

 ਅੰਮ੍ਰਿਤਸਰ, 2 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬੀ ਮੂਲ ਦੇ ਕੈਨੇਡੀਅਨ ਨੌਜਵਾਨ ਕ੍ਰਿਕਟਰ ਯੁਵਰਾਜ ਸਮਰਾ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸੂਚਨਾ ਅਧਿਕਾਰੀ ਰਣਧੀਰ ਸਿੰਘ ਵਰਪਾਲ ਤੇ ਸਹਾਇਕ ਅਧਿਕਾਰੀ ਤਜਿੰਦਰ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਯੁਵਰਾਜ ਸਮਰਾ ਭਾਵੇਂ ਕੈਨੇਡਾ ਦਾ ਜੰਮਪਲ ਹਨ ਪਰ ਉਸ ਦਾ ਪਰਿਵਾਰ ਅੰਮ੍ਰਿਤਸਰ ਜ਼ਿਲ੍ਹੇ ਨਾਲ ਸੰਬੰਧਿਤ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ