ਐਮੀ ਵਿਰਕ ਨੇ ਬਲਤੇਜ ਪੰਨੂ ਨਾਲ ਕੀਤੀ ਗੱਲਬਾਤ, ਦੁਬਈ 'ਚ ਫਸੇ ਆਪਣੇ ਪਰਿਵਾਰ ਪ੍ਰਤੀ ਪ੍ਰਗਟਾਈ ਚਿੰਤਾ
ਚੰਡੀਗੜ੍ਹ, 2 ਮਾਰਚ-ਪੰਜਾਬੀ ਅਦਾਕਾਰ ਐਮੀ ਵਿਰਕ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨਾਲ ਫ਼ੋਨ 'ਤੇ ਗੱਲ ਕੀਤੀ ਹੈ। ਉਨ੍ਹਾਂ ਨੇ ਯੂ.ਏ.ਈ. ਵਿਚ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਚਿੰਤਾ ਪ੍ਰਗਟ ਕੀਤੀ ਹੈ। ਪੰਨੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ 'ਤੇ ਦਖਲ ਦੇਣਗੇ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਦੀ ਪਤਨੀ ਤੇ ਉਨ੍ਹਾਂ ਦੀ ਬੇਟੀ ਦੁਬਈ ਉਡਾਣਾਂ ਰੱਦ ਹੋਣ ਕਾਰਨ ਫਸ ਗਏ ਹਨ। ਇਸ ਤੋਂ ਪਹਿਲਾਂ ਵੀ ਐਮੀ ਵਿਰਕ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਆਪਣੀ ਘਰਵਾਲੀ ਤੇ ਬੇਟੀ ਪ੍ਰਤੀ ਚਿੰਤਾ ਪ੍ਰਗਟ ਕੀਤੀ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ ਪੋਸਟ ਵਿਚ ਲਿਖਿਆ ਸੀ ਕਿ ਯੂਏਈ ਦੀ ਸਥਿਤੀ ਮੇਰੇ ਉਤੇ ਬਹੁਤ ਭਾਰੀ ਹੈ। ਉਨ੍ਹਾਂ ਇਹ ਵੀ ਲਿਖਿਆ ਕਿ ਅਜਿਹੇ ਸਮੇਂ ਇਮੋਸ਼ਨਲ ਤੇ ਟੈਨਸ਼ਨ ਫਰੀ ਰਹਿਣਾ ਨਾਮੁਮਕਿਨ ਹੈ।
ਜ਼ਿਕਰਯੋਗ ਹੈ ਈਰਾਨ ਜੰਗ ਕਾਰਨ ਬਹੁਤ ਸਾਰੇ ਦੇਸ਼ਾਂ ਨੇ ਆਪਣੀਆਂ ਉਡਾਣਾਂ ਰੋਕ ਦਿੱਤੀਆਂ ਹਨ। ਦੁਬਈ ਤੋਂ ਭਾਰਤ ਆਉਣ ਵਾਲੀਆਂ ਬਹੁਤੀਆਂ ਉਡਾਣਾਂ ਨੂੰ ਰੋਕ ਦਿੱਤਾ ਗਿਆ ਹੈ। ਜਿਸ ਕਾਰਨ ਕਈ ਭਾਰਤੀ ਦੁਬਈ ਵਿਚ ਫਸੇ ਹਨ।
;
;
;
;
;
;
;