ਹੋਲੇ ਮਹੱਲੇ ਮੌਕੇ ਧਾਰਮਿਕ ਦੀਵਾਨ ਸਜਾਏ ਗਏ
ਜੈਂਤੀਪੁਰ (ਅੰਮ੍ਰਿਤਸਰ) 4 ਮਾਰਚ - (ਭੁਪਿੰਦਰ ਸਿੰਘ ਗਿੱਲ) - ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਹੋਲੇ ਮਹੱਲੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਏ ਗਏ । ਇਸ ਮੌਕੇ ਵੱਖ ਵੱਖ ਜਥਿਆਂ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ।
ਇਸ਼ ਸੰਬੰਧੀ ਗੱਲਬਾਤ ਕਰਦਿਆਂ ਮੈਨੇਜਰ ਜਗਰੂਪ ਸਿੰਘ ਨੇ ਦੱਸਿਆ ਕਿ ਇਲਾਕੇ ਦੀਆ ਸੰਗਤਾਂ ਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਵਲੋ ਹਰ ਸਾਲ ਦੀ ਤਰਾਂ ਇਸ਼ ਸਾਲ ਵੀਂ ਹੋਲੇ ਮਹੱਲੇ ਦੇ ਪਵਿੱਤਰ ਤਿਉਹਾਰ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਹਨ। ਸੰਗਤਾਂ ਲਈ ਵੱਖ ਵੱਖ ਪਕਵਾਨਾ ਦੇ ਲੰਗਰ ਤਿਆਰ ਕੀਤੇ ਗਏ ਹਨ।
;
;
;
;
;
;
;
;