JALANDHAR WEATHER

ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲਾ ਸਾਹਿਬ ਦਾ ਸਲਾਨਾ ਜੋੜ ਮੇਲਾ ਸ਼ਾਨੋ ਸੌਕਤ ਨਾਲ ਸ਼ੁਰੂ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 04 ਮਾਰਚ (ਹੀਰਾ ਸਿੰਘ ਮਾਂਗਟ) - ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦਾ ਸਲਾਨਾ ਜੋੜ ਮੇਲਾ ਪੂਰੀ ਸ਼ਾਨੋ ਸੌਕਤ ਨਾਲ ਅੱਜ ਸ਼ੁਰੂ ਹੋ ਗਿਆ ਹੈ ਤੇ ਦੇਸ਼ਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰ ਰਹੀਆਂ ਹਨ ਉਥੇ ਹੀ ਸੰਗਤਾਂ ਇਤਿਹਾਸਿਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੇ ਅੰਤਰਰਾਸ਼ਟਰੀ ਸਰਹੱਦ 'ਤੇ ਖਲੋ ਕੇ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਵੀ ਦਰਸ਼ਨ ਦੀਦਾਰੇ ਕਰ ਰਹੀਆਂ ਹਨ।
ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜੀ ਬਾਬਾ ਅਵਤਾਰ ਸਿੰਘ ਜੀ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ 1 ਮਾਰਚ ਨੂੰ ਦੁਆਬੇ ਦੀ ਧਰਤੀ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਚੱਲੇ ਪੈਦਲ ਸੰਗ ਦਾ ਅੱਜ ਦੇਰ ਸ਼ਾਮ ਡੇਰਾ ਬਾਬਾ ਨਾਨਕ ਦੀ ਧਰਤੀ 'ਤੇ ਪੁੱਜਣ ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪੈਦਲ ਸੰਗ ਨੂੰ ਲੈ ਕੇ ਡੇਰਾ ਬਾਬਾ ਨਾਨਕ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਸੰਗਤਾਂ ਦੇ ਸਵਾਗਤ ਲਈ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਅੱਡਿਆਂ ਉੱਤੇ ਸੰਗਤਾਂ ਵਲੋਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਹਨ।
ਉਨ੍ਹਾਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਜਿਥੇ ਸ੍ਰੀ ਚੋਲਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਦੀ ਵਧਾਈ ਦਿੱਤੀ ਉਥੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਜੋੜ ਮੇਲੇ ਮੌਕੇ ਵੱਡੀ ਗਿਣਤੀ ਵਿਚ ਡੇਰਾ ਬਾਬਾ ਨਾਨਕ ਪਹੁੰਚ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਤੇ ਬੇਬੇ ਨਾਨਕੀ ਦੇ ਹੱਥ 'ਤੇ ਕੱਢੇ ਰੁਮਾਲ ਆਦਿ ਇਤਿਹਾਸਿਕ ਵਸਤੂਆਂ ਅਤੇ ਇਤਿਹਾਸਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ