ਗੁਰਦਾਸਪੁਰ ਐਨਕਾਊਂਟਰ ਮਾਮਲੇ ਵਿਚ ਡੀ.ਜੀ.ਪੀ. ਗੌਰਵ ਯਾਦਵ ਤਲਬ
ਚੰਡੀਗੜ੍ਹ, 5 ਮਾਰਚ (ਸੰਦੀਪ ਕੁਮਾਰ ਮਾਹਨਾ) - ਪੰਜਾਬ 'ਚ ਚਰਚਿਤ ਰਣਜੀਤ ਸਿੰਘ ਐਨਕਾਊਂਟਰ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਖੁਦ ਨੋਟਿਸ ਲੈਂਦੇ ਹੋਏ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ। ਅਦਾਲਤ ਵਲੋਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਇਸ ਮਾਮਲੇ ਸੰਬੰਧੀ ਸਹੀ ਜਵਾਬ ਦੇ ਨਾਲ ਤਿਆਰ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਮਾਮਲੇ ਦੀ ਸੁਣਵਾਈ ਅੱਜ ਦੁਪਹਿਰ 2 ਵਜੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸੰਬੰਧਿਤ ਕੇਸ ਦੇ ਨਾਲ ਕੀਤੀ ਜਾਵੇਗੀ। ਹਾਈ ਕੋਰਟ ਵਲੋਂ ਪੁਲਿਸ ਨੂੰ ਐਨਕਾਊਂਟਰ ਨਾਲ ਜੁੜੇ ਸਾਰੇ ਤੱਥ ਅਤੇ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਐਨਕਾਊਂਟਰ ਮਾਮਲਾ ਪਿਛਲੇ ਕੁਝ ਦਿਨਾਂ ਤੋਂ ਕਾਫ਼ੀ ਚਰਚਾ ਵਿਚ ਹੈ ਅਤੇ ਇਸ ਨੂੰ ਲੈ ਕੇ ਕਈ ਸਵਾਲ ਖੜੇ ਹੋ ਰਹੇ ਹਨ। ਹੁਣ ਹਾਈ ਕੋਰਟ ਵਲੋਂ ਮਾਮਲੇ 'ਚ ਦਖ਼ਲ ਦੇਣ ਤੋਂ ਬਾਅਦ ਇਸ ਦੀ ਨਿਆਂਇਕ ਜਾਂਚ ਦੀ ਸੰਭਾਵਨਾ ਵੱਧ ਗਈ ਹੈ।
ਡੀ.ਜੀ.ਪੀ. ਵੀਡੀਓ ਕਾਨਫ਼ਰੰਸਿੰਗ ਰਾਹੀਂ ਜਵਾਬ ਦੇਣਗੇ।
;
;
;
;
;
;
;