JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰਿਆਂ ਦੀ ਧੁਵਾਈ ਦੀ ਸੇਵਾ ਸ਼ੁਰੂ

ਅੰਮ੍ਰਿਤਸਰ, 6 ਮਾਰਚ (ਜਸਵੰਤ ਸਿੰਘ ਜੱਸ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਅਤੇ ਯੂ.ਕੇ. ਦੀਆਂ ਸੰਗਤਾਂ ਵਲੋਂ ਸੋਨੇ ਦੇ ਪਤਰਿਆਂ ਦੀ ਧੁਵਾਈ ਅਤੇ ਸਾਫ਼ ਸਫ਼ਾਈ ਦੀ ਸੇਵਾ ਸ਼ੁਰੂ ਕੀਤੀ ਗਈ। ਸ਼੍ਰੋਮਣੀ ਕਮੇਟੀ ਵਲੋਂ ਇਹ ਸੇਵਾ ਉਕਤ ਸਿੱਖ ਜਥੇਬੰਦੀ ਨੂੰ ਸੌਂਪੀ ਗਈ ਹੈ, ਜਿਨ੍ਹਾਂ ਵਲੋਂ ਹਰ ਸਾਲ ਸੋਨੇ ਦੇ ਪੱਤਰਿਆਂ ਦੀ ਧੁਵਾਈ ਤੇ ਸਫ਼ਾਈ ਦੀ ਸੇਵਾ ਭਾਈ ਮਹਿੰਦਰ ਸਿੰਘ ਯੂ.ਕੇ. ਦੀ ਅਗਵਾਈ ਵਿਚ ਕੀਤੀ ਜਾਂਦੀ ਹੈ। ਅੱਜ ਅਰਦਾਸ ਉਪਰੰਤ ਸੇਵਾ ਦੀ ਆਰੰਭਤਾ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਮਹਿੰਦਰ ਸਿੰਘ ਯੂਕੇ ਬਾਬਾ ਸਤਨਾਮ ਸਿੰਘ ਭਾਈ ਰਜਿੰਦਰ ਸਿੰਘ ਮਹਿਤਾ, ਗੁਰਪ੍ਰੀਤ ਸਿੰਘ ਝੱਬਰ ਤੇ ਸ਼੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨਜਰ ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਯੂਕੇ ਦੀਆਂ ਸੰਗਤਾਂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ