ਪੰਜਾਬ ਵਿਧਾਨ ਦੀ ਕਾਰਵਾਈ ਹੋਈ ਸ਼ੁਰੂ, ਰਾਜਪਾਲ ਦੇ ਭਾਸ਼ਣ ਦੌਰਾਨ ਹੰਗਾਮਾ
ਚੰਡੀਗੜ੍ਹ, 6 ਮਾਰਚ - ਪੰਜਾਬ ਵਿਧਾਨ ਸਭਾ ਦੀ ਅੱਜ ਪਹਿਲੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸੈਸ਼ਨ ਦੀ ਸ਼ੁਰੂਆਤ ਸਭ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਹੋਈ। ਗਵਰਨ ਦੇ ਭਾਸ਼ਣ ਦੌਰਾਨ ਕਿਹਾ ਕਿ ਮੇਰੀ ਸਰਕਾਰ ਸਿਹਤ, ਪਰਿਵਾਰ ਅਤੇ ਭਲਾਈ ਰਾਹੀਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਅਸੀਂ ਸਾਂਝੀਵਾਲਤਾ ਨਾਲ ਕੰਮ ਕਰ ਰਹੇ ਹਾਂ। ਪਰ ਜਿਵੇਂ ਹੀ ਰਾਜਪਾਲ ਨੇ ਬੋਲਣਾ ਸ਼ੁਰੂ ਕੀਤਾ, ਇਕ ਕਾਂਗਰਸੀ ਵਿਧਾਇਕ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਰਾਜਪਾਲ ਨੇ ਆਪਣੇ ਭਾਸ਼ਣ ਦੇ ਵਿਚਾਲੇ ਹੀ ਉਨ੍ਹਾਂ ਨੂੰ ਟੋਕ ਦਿੱਤਾ ਤੇ ਕਿਹਾ ਕਿ ਤੁਸੀਂ ਆਪਣੇ ਮੁੱਦੇ ਬਾਅਦ ਵਿਚ ਚੁੱਕਣਾ।
;
;
;
;
;
;
;
;