ਬਾਘਾ ਪੁਰਾਣਾ ਵਿਖੇ ਇਕ ਵਿਅਕਤੀ ’ਤੇ ਪੰਜ ਛੇ ਵਿਅਕਤੀਆਂ ਵਲੋਂ ਗੋਲੀਬਾਰੀ
ਬਾਘਾ ਪੁਰਾਣਾ, (ਮੋਗਾ), 6 ਮਾਰਚ - ਅੱਜ ਦਿਨ ਦਿਹਾੜੇ ਸਥਾਨਕ ਸ਼ਹਿਰ ਅੰਦਰ ਕੋਟਪੂਰਾ ਰੋਡ ਬਾਘਾ ਪੁਰਾਣਾ ਨੇੜੇ ਪੈਟਰੋਲ ਪੰਪ ’ਤੇ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਪਤੋ ਵਾਸੀ ਜਿਮ ਮਾਲਕ ’ਤੇ ਗੋਲੀਬਾਰੀ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਮੌਕੇ ’ਤੇ ਲੋਕਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਤਕਰੀਬਨ ਪੰਜ ਛੇ ਅਣ-ਪਛਾਤੇ ਵਿਅਕਤੀਆਂ ਵਲੋਂ ਜਿਮ ਮਾਲਕ ’ਤੇ ਹਥਿਆਰਾਂ ਨਾਲ ਅੰਨ੍ਹੇਵਾਹ ਫਾਇਰਿੰਗ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਕਾਰਨ ਸ਼ਹਿਰ ਅੰਦਰ ਸਹਿਮ ਦਾ ਮਾਹੌਲ ਬਣ ਗਿਆ ਅਤੇ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਬਾਘਾ ਪੁਰਾਣਾ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀ ਵਿਅਕਤੀ ਨੂੰ ਸਰਕਾਰੀ ਹਸਪਤਾਲ ਬਾਘਾ ਪੁਰਾਣਾ ਵਿਖੇ ਇਲਾਜ ਲਈ ਲੈ ਕੇ ਗਈ। ਇਸ ਮੌਕੇ ਪੱਤਰਕਾਰਾਂ ਗੱਲਬਾਤ ਕਰਦਿਆਂ ਐਸ.ਐਸ.ਪੀ. ਮੋਗਾਅਜੇ ਗਾਂਧੀ ਨੇ ਕਿਹਾ ਕਿ ਇਹ ਮਾਮਲਾ ਆਪਸੀ ਰੰਜਿਸ਼ ਦਾ ਹੈ ਅਤੇ ਪੁਲਿਸ ਵਲੋਂ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਨੂੰ ਪਹਿਚਾਣ ਕਰ ਲਈ ਗਈ ਹੈ। ਪੁਲਿਸ ਪਾਰਟੀ ਵਲੋਂ ਪਾਰਟੀਆਂ ਬਣਾ ਕੇ ਛਾਪੇਮਾਰੀ ਕਰਕੇ ਉਹਨਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਸਲਾਖਾਂ ਦੇ ਪਿੱਛੇ ਭੇਜਿਆ ਜਾਵੇਗਾ।
;
;
;
;
;
;
;
;