ਅੰਮ੍ਰਿਤਸਰ ’ਚ ਪਾਕਿਸਤਾਨ ਤੋਂ ਆਈ ਹਥਿਆਰਾਂ ਦੀ ਖੇਪ ਬਰਾਮਦ
ਅੰਮ੍ਰਿਤਸਰ, 6 ਮਾਰਚ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਵਲੋਂ ਪਾਕਿਸਤਾਨ ਤੋਂ ਆਈ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ, ਜਿਸ ਸੰਬੰਧੀ ਛੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿੰਨ੍ਹਾਂ ’ਚ ਇਕ ਨਾਬਾਲਗ ਲੜਕਾ ਵੀ ਸ਼ਾਮਿਲ ਹੈ। ਇਹ ਪ੍ਰਗਟਾਵਾ ਅੱਜ ਇਥੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤਾ। ਉਨ੍ਹਾਂ ਨਾਲ ਡੀ.ਸੀ.ਪੀ. ਰਵਿੰਦਰ ਪਾਲ ਸਿੰਘ ਭੁੱਲਰ, ਏ.ਸੀ.ਪੀ. ਹਰਮਿੰਦਰ ਸਿੰਘ ਸੰਧੂ ਅਤੇ ਇੰਸਪੈਕਟਰ ਅਮੋਲਕਦੀਪ ਸਿੰਘ ਵੀ ਮੌਜੂਦ ਸਨ।
;
;
;
;
;
;
;
;