ਪੰਜਾਬ ਤੇ ਚੰਡੀਗੜ੍ਹ ’ਚ ਵਧੀ ਗਰਮੀ, ਮੀਂਹ ਦੀ ਨਹੀਂ ਕੋਈ ਉਮੀਦ
ਚੰਡੀਗੜ੍ਹ, 7 ਮਾਰਚ- ਪੰਜਾਬ ਅਤੇ ਚੰਡੀਗੜ੍ਹ ਵਿਚ ਹੁਣ ਗਰਮੀਆਂ ਵਰਗਾ ਮੌਸਮ ਹੋ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਘੱਟ ਗਿਆ ਹੈ, ਹਾਲਾਂਕਿ ਇਹ ਆਮ ਨਾਲੋਂ 7.5 ਡਿਗਰੀ ਸੈਲਸੀਅਸ ਵੱਧ ਰਿਹਾ। ਪਟਿਆਲਾ ਵਿਚ ਸਭ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ 12 ਮਾਰਚ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ ਤੇ ਮੀਂਹ ਪੈਣ ਦੀ ਚਿਤਾਵਨੀ ਨਹੀਂ ਹੈ। ਤੇਜ਼ ਧੁੱਪ ਅਤੇ ਪੱਛਮੀ ਗੜਬੜੀ ਦੀ ਘਾਟ ਕਾਰਨ ਫਰਵਰੀ ਦੇ ਅਖੀਰ ਤੋਂ ਪੰਜਾਬ ਵਿਚ ਗਰਮੀ ਵਧਣੀ ਸ਼ੁਰੂ ਹੋ ਗਈ ਸੀ। ਰਾਜ ਦੇ ਸਾਰੇ ਸ਼ਹਿਰਾਂ ਵਿਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ ਹੈ। ਪਟਿਆਲਾ ਵਿਚ ਸਭ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਕਾਫ਼ੀ ਜ਼ਿਆਦਾ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿਚ ਵੱਧ ਤੋਂ ਵੱਧ ਤਾਪਮਾਨ 33.0 ਡਿਗਰੀ ਸੈਲਸੀਅਸ, ਲੁਧਿਆਣਾ 32.8 ਡਿਗਰੀ ਸੈਲਸੀਅਸ ਅਤੇ ਅੰਮ੍ਰਿਤਸਰ 32.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਤ ਦੇ ਤਾਪਮਾਨ ਵਿਚ ਵੀ ਵਾਧਾ ਹੋਇਆ ਹੈ। ਬਠਿੰਡਾ ਵਿਚ ਘੱਟੋ-ਘੱਟ ਤਾਪਮਾਨ 13.9 ਡਿਗਰੀ ਸੈਲਸੀਅਸ ਸੀ।
ਮੌਸਮ ਵਿਭਾਗ ਅਨੁਸਾਰ ਰਾਜ ਵਿਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ 5 ਦਿਨਾਂ ਲਈ ਵੱਧ ਤੋਂ ਵੱਧ ਤਾਪਮਾਨ ਵਿਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੋਵੇਗਾ। ਅਗਲੇ ਦੋ ਦਿਨਾਂ ਵਿਚ ਤਾਪਮਾਨ ਵਿੱਚ ਲਗਭਗ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।
;
;
;
;
;
;