ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵਲੋਂ ਵਿਧਾਨ ਸਭਾ ਵੱਲ ਕੂਚ ਦੀ ਤਿਆਰੀ, ਪੁਲਿਸ ਨੇ ਰੋਕਿਆ
ਐਸ.ਏ. ਐਸ. ਨਗਰ, 8 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮੁਹਾਲੀ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਨੂੰ ਰੋਸ ਮਾਰਚ ਆਰੰਭ ਕਰ ਦਿੱਤਾ ਗਿਆ। ਇਸ ਰੋਸ ਮਾਰਚ ਵਿਚ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਾਂ ਨੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ । ਇਸ ਰੋਸ ਮਾਰਚ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵਲੋਂ ਸਖਤ ਪੁਖਤਾ ਪ੍ਰਬੰਧ ਕੀਤੇ ਗਏ ਸਨ। ਮੁਲਾਜ਼ਮਾਂ ਵਲੋਂ ਚੰਡੀਗੜ੍ਹ ਦਾਖਿਲ ਹੋਣ ਦੇ ਲਈ ਚੰਡੀਗੜ੍ਹ ਤੇ ਮੁਹਾਲੀ ਪੁਲਿਸ ਨਾਲ ਕਸ਼ਮਕਸ਼ ਕੀਤੀ ਜਾ ਰਹੀ ਹੈ। ਚੰਡੀਗੜ੍ਹ ਤੇ ਮਹਾਲੀ ਪੁਲਿਸ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਾਂ ਦੀ ਅੱਗੇ ਵਧਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
;
;
;
;
;
;
;
;