ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ ਵਿਚ ਸਕੱਤਰ ਪ੍ਰਤਾਪ ਸਿੰਘ ਮੁਅੱਤਲ
ਅੰਮ੍ਰਿਤਸਰ, 9 ਮਾਰਚ (ਜਸਵੰਤ ਸਿੰਘ ਜੱਸ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਸਸਤੇ ਭਾਅ ਵੇਚਣ ਦੇ ਮਾਮਲੇ ਵਿਚ ਗਠਿਤ 7 ਮੈਂਬਰੀ ਪੜਤਾਲੀਆ ਕਮੇਟੀ ਦੀ ਮੁੱਢਲੀ ਰਿਪੋਰਟ ਦੇ ਆਧਾਰ ਉਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਮੁਅੱਤਲ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਉਕਤ ਪੜਤਾਲੀਆ ਕਮੇਟੀ ਦੀ ਇਕੱਤਰਤਾ ਹੋਈ ਸੀ, ਜਿਸ ਉਪਰੰਤ ਮੁੱਢਲੀ ਪੜਤਾਲ ਦੌਰਾਨ ਸਕੱਤਰ ਪ੍ਰਤਾਪ ਸਿੰਘ ਦੇ ਸੰਬੰਧਤ ਪੱਤਰ ਉਤੇ ਦਸਤਖਤ ਪਾਏ ਜਾਣ ਦੀ ਪੁਸ਼ਟੀ ਹੋਣ ਬਾਅਦ ਪ੍ਰਧਾਨ ਨੂੰ ਉਨ੍ਹਾਂ ਖਿਲਾਫ ਕਾਰਵਾਈ ਲਈ ਲਿਖਿਆ ਗਿਆ ਸੀ। ਜਾਣਕਾਰ ਸੂਤਰਾਂ ਅਨੁਸਾਰ ਪ੍ਰਧਾਨ ਐਡਵੋਕੇਟ ਧਾਮੀ ਵਲੋਂ ਮੁੱਢਲੀ ਪੜਤਾਲੀਆ ਰਿਪੋਰਟ ਦੇ ਆਧਾਰ ਉਤੇ ਪ੍ਰਤਾਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਜੇ ਜਾਂਚ ਜਾਰੀ ਹੈ।
;
;
;
;
;
;
;
;