ਪੰਜਾਬ ਦੀ ਤਰੱਕੀ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ- ਸੁਖਬੀਰ ਸਿੰਘ ਬਾਦਲ
ਤਪਾ ਮੰਡੀ, 15 ਮਾਰਚ ( ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਦੇ ਪਿੰਡ ਤਾਜੋਕੇ ਦੇ ਸਟੇਡੀਅਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ 2027 ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੱਤਾ ਵਿਚ ਆਵੇਗੀ ਕਿਉਂਕਿ ਪਿਛਲੇ ਚਾਰ ਸਾਲਾਂ ਤੋਂ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੇ ਸੂਬੇ ਨੂੰ ਰੰਗਲਾ ਬਣਾਉਣ ਦੀ ਥਾਂ ਉਤੇ ਕੰਗਾਲ ਬਣਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਵਿਕਾਸ ਲਈ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਜਿਸ ਕਰਕੇ ਸੂਬੇ ਦੀ ਜਨਤਾ ਇਸ ਸਰਕਾਰ ਤੋਂ ਕਾਫੀ ਦੁਖੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਸਿਰਫ ਸ਼੍ਰੋਮਣੀ ਅਕਾਲੀ ਦਲ ਹੈ ਜੋ ਕਿ ਪੰਜਾਬ ਨੂੰ ਬੁਲੰਦੀਆਂ ਉਤੇ ਪਹੁੰਚਾ ਸਕਦੀ ਹੈ। ਉਨ੍ਹਾਂ ਵ੍ਹਰਦੇ ਮੀਂਹ ਵਿਚ ਵੱਡੇ ਇਕੱਠ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੇ ਸਮੇਂ ਪੰਜਾਬ ਨੂੰ ਬਿਜਲੀ ਸਰਪਲਸ ਸੂਬਾ ਬਣਾਇਆ। ਕਾਂਗਰਸ ਨੇ ਪੰਜਾਬ ਦਾ ਕੁਝ ਵੀ ਨਹੀਂ ਸਵਾਰਿਆ। ਇਸੇ ਤਰ੍ਹਾਂ ਪਿਛਲੇ 4 ਸਾਲਾਂ ਤੋਂ ਆਮ ਆਦਮੀ ਪਾਰਟੀ ਪੰਜਾਬ ਉਤੇ ਰਾਜ ਕਰ ਰਹੀ ਹੈ, ਇਸ ਨੇ ਵੀ ਪੰਜਾਬ ਦਾ ਕੁਝ ਨਹੀਂ ਸਵਾਰਿਆ। ਉਨ੍ਹਾਂ ਕਿਹਾ ਕਿ ਤੁਸੀਂ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰੋ ਤਾਂ ਜੋ ਪੰਜਾਬ ਦੀ ਤਰੱਕੀ ਸ਼੍ਰੋਮਣੀ ਅਕਾਲੀ ਦਲ ਕਰ ਸਕੇ। ਭਰਵੀਂ ਰੈਲੀ ਨੂੰ ਬਿਕਰਮ ਸਿੰਘ ਮਜੀਠੀਆ ਨੇ ਵੀ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਉਤੇ ਤੰਜ ਕੱਸੇ। ਇਸ ਮੌਕੇ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ, ਰਣਦੀਪ ਸਿੰਘ ਢਿੱਲਵਾਂ , ਕੁਲਵਿੰਦਰ ਸਿੰਘ ਕਿੰਦੀ ,ਬਲਤੇਜ ਸਿੰਘ ਬੋਘਾ , ਬਾਬਾ ਬੂਟਾ ਸਿੰਘ , ਪਰਮਜੀਤ ਸਿੰਘ ਪੰਮਾ ਹੋਰਾਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੂੰ ਸਨਮਾਨਿਤ ਕੀਤਾ।
;
;
;
;
;
;
;
;
;