JALANDHAR WEATHER

ਦਿੱਲੀ ਵਾਲੇ ਇਥੇ ਰਾਜ ਕਰਨ ਆਉਂਦੇ ਨੇ ਪਰ ਅਸੀਂ ਸੇਵਾ ਲਈ ਵਚਨਬੱਧ ਹਾਂ- ਸੁਖਬੀਰ ਸਿੰਘ ਬਾਦਲ

ਭਦੌੜ/ ਚੰਡੀਗੜ੍ਹ ,15 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਮੁਕਾਬਲਾ ਹੁਣ ਸਪੱਸ਼ਟ ਹੋ ਗਿਆ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀਆਂ ਤਾਕਤਾਂ ਦੇ ਖਿਲਾਫ ਡੱਟ ਗਿਆ ਹੈ, ਭਾਵੇਂ ਉਹ ਕਾਂਗਰਸ, ਆਮ ਆਦਮੀ ਪਾਰਟੀ ਜਾਂ ਭਾਜਪਾ ਹੋਵੇ। ਉਨ੍ਹਾਂ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ’ਤੇ ਰਾਜ ਕਰਨ ਤੇ ਲੁੱਟ ਕਰਨ ਵਾਸਤੇ ਆਉਂਦੀਆਂ ਹਨ, ਜਦੋਂਕਿ ਅਕਾਲੀ ਦਲ ਹਮੇਸ਼ਾ ਪੰਜਾਬੀਆਂ ਦੀ ਸੇਵਾ ਵਾਸਤੇ ਵਚਨਬੱਧ ਹੈ।

ਅਕਾਲੀ ਦਲ ਦੇ ਪ੍ਰਧਾਨ ਜਿਨ੍ਹਾਂ ਨੇ ਪੰਜਾਬ ਬਚਾਓ ਮੁਹਿੰਮ ਤਹਿਤ ਇਥੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ, ਨੇ ਮੀਂਹ ਦੇ ਬਾਵਜੂਦ ਡਟੇ ਰਹਿਣ ਲਈ ਅਕਾਲੀ ਵਰਕਰਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਇਹ ਉਤਸ਼ਾਹ ਤੇ ਸਮਰਪਣ ਸਾਬਤ ਕਰਦਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਅਕਾਲੀ ਦਲ ਦਾ ਕੋਈ ਮੁਕਾਬਲਾ ਨਹੀਂ ਹੈ।

ਪੰਜਾਬ ਦੇ ਲੋਕਾਂ ਨੂੰ ਹੋਰ ਤਜ਼ਰਬੇ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਹਮੇਸ਼ਾ ਤੁਹਾਡੇ ਚੰਗੇ-ਮਾੜੇ ਸਮੇਂ ਵਿਚ ਤੁਹਾਡੇ ਨਾਲ ਖੜ੍ਹਾ ਹੁੰਦਾ ਹੈ। ਸੂਬੇ ’ਚ ਹੁਣ ਤੱਕ ਹੋਇਆ ਵਿਕਾਸ ਸਿਰਫ ਸ਼੍ਰੋਮਣੀ ਅਕਾਲੀ ਦਲ ਨੇ ਹੀ ਕਰਵਾਇਆ ਹੈ, ਭਾਵੇਂ ਉਹ ਚਾਰ ਮਾਰਗੀ ਸੜਕਾਂ ਹੋਣ, ਸਿੰਜਾਈ ਸਹੂਲਤਾਂ ਹੋਣ, ਥਰਮਲ ਪਲਾਂਟ ਹੋਣ, ਹਵਾਈ ਅੱਡੇ ਹੋਣ, ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਦੀ ਗੱਲ ਹੋਵੇ ਜਾਂ ਫਿਰ ਆਟਾ ਦਾਲ, ਸ਼ਗਨ ਜਾਂ ਬੁਢਾਪਾ ਪੈਨਸ਼ਨ ਵਰਗੀਆਂ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਹੋਣ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਪ ਕਿਸੇ ਵੀ ਇਕ ਪ੍ਰਾਪਤੀ ਦਾ ਜ਼ਿਕਰ ਨਹੀਂ ਕਰ ਸਕਦੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ