JALANDHAR WEATHER

ਚੈਕ ਬਾਊਂਸ ਮਾਮਲਾ: ‘ਆਪ’ ਵਿਧਾਇਕਾ ਦੇ ਪਤੀ ਨੂੰ 2 ਸਾਲ ਦੀ ਕੈਦ

ਚੰਡੀਗੜ੍ਹ, 17 ਮਾਰਚ (ਸੰਦੀਪ ਕੁਮਾਰ ਮਾਹਨਾ) - ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਦੀ ਅਦਾਲਤ ਨੇ ਲੰਬੇ ਸਮੇਂ ਤੋਂ ਚੱਲ ਰਹੇ ਕਰੋੜਾਂ ਰੁਪਏ ਦੇ ਚੈਕ ਬਾਊਂਸ ਮਾਮਲੇ 'ਚ ਅਹਿਮ ਫੈਸਲਾ ਸੁਣਾਉਂਦਿਆਂ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਵਿਅਕਤੀਆਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ 2-2 ਸਾਲ ਦੀ ਕੈਦ ਅਤੇ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ।

ਇਹ ਫੈਸਲਾ ਕਰੀਬ ਸੱਤ ਸਾਲ ਚੱਲੀ ਸੁਣਵਾਈ ਤੋਂ ਬਾਅਦ ਜੂਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਪਰਨੀਤ ਕੌਰ ਦੀ ਅਦਾਲਤ ਵਲੋਂ ਸੁਣਾਇਆ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਦੋ ਸਾਲ ਦੀ ਸਖ਼ਤ ਕੈਦ ਦੇ ਨਾਲ-ਨਾਲ 10-10 ਹਜ਼ਾਰ ਰੁਪਏ ਜ਼ੁਰਮਾਨਾ ਅਦਾ ਕਰਨ ਦੇ ਹੁਕਮ ਵੀ ਦਿੱਤੇ ਹਨ।

ਇਸ ਮਾਮਲੇ 'ਚ ਸ਼ਹਬਾਜ਼ ਸਿੰਘ ਸੋਹੀ (ਮੌਜੂਦਾ ਨਿਵਾਸੀ ਚੰਡੀਗੜ੍ਹ, ਮੂਲ ਵਾਸੀ ਜੀਰਕਪੁਰ), ਜਤਿੰਦਰ ਸਿੰਘ ਨੋਨੀ ਅਤੇ ਨਛੱਤਰ ਸਿੰਘ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਅਦਾਲਤ ਨੇ ਆਪਣੇ ਫੈਸਲੇ ਵਿਚ ਕਿਹਾ ਕਿ ਚੈਕ ਬਾਊਂਸ ਦੇ ਮਾਮਲੇ 'ਚ ਪੇਸ਼ ਸਬੂਤਾਂ ਅਤੇ ਗਵਾਹਾਂ ਦੇ ਆਧਾਰ ‘ਤੇ ਦੋਸ਼ ਸਾਬਤ ਹੁੰਦੇ ਹਨ।

ਸਜ਼ਾ ਸੁਣਾਏ ਜਾਣ ਤੋਂ ਬਾਅਦ ਤਿੰਨਾਂ ਮੁਲਜ਼ਮਾਂ ਨੇ ਤੁਰੰਤ ਅਦਾਲਤ ਵਿਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ, ਜਿਸ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਜ਼ਮਾਨਤ ਰਕਮ ਭਰਨ ਉਪਰੰਤ ਅਸਥਾਈ ਰਾਹਤ ਮਿਲ ਗਈ। ਇਸ ਦੌਰਾਨ ਅਦਾਲਤ ਨੇ ਉਨ੍ਹਾਂ ਨੂੰ ਉੱਚ ਅਦਾਲਤ ਵਿਚ ਅਪੀਲ ਕਰਨ ਦਾ ਹੱਕ ਵੀ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ