ਅਜਨਾਲਾ ਅੰਦਰ 11 ਪਿੰਡਾਂ ਵਿਚ ਆਮ ਆਦਮੀ ਕਲੀਨਿਕ ਅਤੇ 2 ਪਿੰਡਾਂ ਵਿਚ ਸਿਹਤ ਕੇਂਦਰ ਬਣਾਏ ਜਾਣਗੇ-ਕੁਲਦੀਪ ਸਿੰਘ ਧਾਲੀਵਾਲ
ਅਜਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਹੱਦੀ ਹਲਕਾ ਅਜਨਾਲਾ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 11 ਆਮ ਆਦਮੀ ਕਲੀਨਿਕਾਂ ਅਤੇ 2 ਸਿਹਤ ਕੇਂਦਰਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਅੱਜ ਅਜਨਾਲਾ ਸਥਿਤ ਪਾਰਟੀ ਦਫ਼ਤਰ ਵਿਖੇ ਕੀਤੀ ਪ੍ਰੈਸ ਕਾਨਫ਼ਰੰਸ ਦੌਰਾਨ ਹਲਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕੇ ਦੇ 13 ਸਰਹੱਦੀ ਪਿੰਡਾਂ ਵਿਚ 3.85 ਕਰੋੜ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਅਤੇ ਹੈਲਥ ਸੈਂਟਰ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਲੋਕਾਂ ਨੂੰ ਘਰ ਦੇ ਨੇੜੇ ਹੀ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਖਾਸ ਕਰਕੇ ਪਿੰਡਾਂ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ।
ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ 43 ਤਰ੍ਹਾਂ ਦੇ ਮੁਫ਼ਤ ਟੈਸਟ ਉਪਲਬਧ ਹੋਣਗੇ, ਜਿਸ ਨਾਲ ਆਮ ਜਨਤਾ ਨੂੰ ਮਹਿੰਗੇ ਟੈਸਟਾਂ ਤੋਂ ਰਾਹਤ ਮਿਲੇਗੀ ਅਤੇ ਲੋੜੀਂਦੀਆਂ ਸਾਰੀਆਂ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ।
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਵਧੀਆ ਸਹੂਲਤਾਂ ਵੀ ਮਿਲ ਸਕਣ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਅਜਨਾਲਾ ਦੇ ਵਿਕਾਸ ਲਈ ਹੋਰ ਵੀ ਕਈ ਪ੍ਰੋਜੈਕਟ ਲਿਆਂਦੇ ਜਾਣਗੇ।
;
;
;
;
;
;
;
;
;