ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਚੰਡੀਗੜ੍ਹ, 18 ਮਾਰਚ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ 9 ਦੀ ਮਾਰਕੀਟ ਕੋਲ ਇਕ ਗੱਡੀ ’ਤੇ ਸਵਾਰ ਵਿਅਕਤੀਆਂ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਅੱਜ ਸਵੇਰ ਦੀ ਦੱਸੀ ਜਾ ਰਹੀ ਹੈ। ਉਕਤ ਵਾਰਦਾਤ ਦੀ ਸੂਚਨਾ ਮਿਲਦੇ ਹੀ ਥਾਣਾ ਸੈਕਟਰ 11 ਦੀ ਪੁਲਿਸ ਅਤੇ ਡੀ. ਐਸ. ਪੀ. ਦਲਬੀਰ ਸਿੰਘ ਮੌਕੇ ’ਤੇ ਆਪਣੀ ਟੀਮ ਸਮੇਤ ਪਹੁੰਚੇ। ਵਾਰਦਾਤ ਉਪਰੰਤ ਪੁਲਿਸ ਅਧਿਕਾਰੀ ਮ੍ਰਿਤਕ ਦੀ ਪਛਾਣ ਕਰਨ ਵਿਚ ਲੱਗੇ ਹੋਏ ਹਨ। ਇਸ ਦੇ ਨਾਲ ਹੀ ਮੌਕੇ ਤੋਂ ਸਬੂਤ ਇਕੱਠਾ ਕਰਨ ਅਤੇ ਚਸ਼ਮਦੀਦਾਂ ਤੋਂ ਪੁਛਗਿੱਛ ਕੀਤੀ ਜਾ ਰਹੀ ਹੈ।
ਨੌਜਵਾਨ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਤੁਰੰਤ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਪੁਲਿਸ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰੀਤ ਨਾਗਰਾ ਉਰਫ਼ ਚੀਨੀ ਕੁੱਬਾਹੇੜੀ ਵਜੋਂ ਹੋਈ ਹੈ।
;
;
;
;
;
;
;
;
;