JALANDHAR WEATHER

ਹੜ੍ਹ ਪੀੜਤਾਂ ਨੂੰ ਮੁਆਵਜ਼ਾ ਨਾ ਮਿਲਣ ’ਤੇ ਐਸ.ਡੀ.ਐਮ. ਦਫ਼ਤਰ ਪੱਟੀ ਅੱਗੇ ਕਿਸਾਨਾਂ ਦਾ ਰੋਸ ਧਰਨਾ

ਪੱਟੀ, (ਤਰਨਤਾਰਨ), 18 ਮਾਰਚ (ਖਹਿਰਾ, ਕਾਲੇਕੇ)- ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ ਅਗਵਾਈ ਹੇਠ ਐਸ.ਡੀ.ਐਮ. ਦਫ਼ਤਰ ਪੱਟੀ ਅੱਗੇ ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ ਦੇ ਵਿਰੋਧ ਵਿਚ ਜ਼ੋਰਦਾਰ ਰੋਸ ਧਰਨਾ ਦਿੱਤਾ ਗਿਆ।

ਰੋਸ ਧਰਨੇ ਦੌਰਾਨ ਸੰਬੋਧਨ ਕਰਦੇ ਹੋਏ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਦੋਸ਼ ਲਗਾਇਆ ਕਿ ਪੱਟੀ ਹਲਕੇ ਦੇ ਇਲਾਕਿਆਂ ਹਰੀਕੇ ਪੱਤਣ ਤੋਂ ਲੈ ਕੇ ਮੁੱਠਿਆਂ ਵਾਲਾ ਤੱਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਅਜੇ ਤੱਕ ਕਿਸਾਨਾਂ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਆਵਜ਼ਾ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਪੀੜਤ ਕਿਸਾਨ ਅਜੇ ਵੀ ਇੰਤਜ਼ਾਰ ਕਰ ਰਹੇ ਹਨ।

ਉਨ੍ਹਾਂ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਅਤੇ ਤਰਨਤਾਰਨ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਆਵਜ਼ੇ ਦੀ ਵੰਡ ਵਿਚ ਸਿਆਸੀ ਦਖ਼ਲਅੰਦਾਜ਼ੀ ਅਤੇ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋ ਰਿਹਾ ਹੈ, ਜਿਸ ਕਾਰਨ ਅਸਲ ਹੱਕਦਾਰ ਕਿਸਾਨਾਂ ਨੂੰ ਰਾਹਤ ਨਹੀਂ ਮਿਲ ਰਹੀ।

ਕਿਸਾਨ ਆਗੂਆਂ ਨੇ ਕਿਹਾ ਕਿ ਸੱਤ ਮਹੀਨੇ ਲੰਘ ਜਾਣ ਦੇ ਬਾਵਜੂਦ ਵੀ ਮੁਆਵਜ਼ਾ ਨਾ ਮਿਲਣ ਕਾਰਨ ਉਹਨਾਂ ਨੂੰ ਮਜਬੂਰਨ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇ ਜਲਦੀ ਹੀ ਮੁਆਵਜ਼ਾ ਜਾਰੀ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ