JALANDHAR WEATHER

ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਚੰਡੀਗੜ੍ਹ, 19 ਮਾਰਚ-ਪੰਜਾਬੀ ਗਾਇਕ ਮਨਕੀਰਤ ਔਲਖ ਤੇ ਜੁਗਨੂੰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸੰਬੰਧੀ ਬੰਬੀਹਾ ਗੈਂਗ ਦੇ ਗੈਂਗਸਟਰ ਲੱਕੀ ਪਟਿਆਲ ਦੀ ਇਕ ਕਥਿਤ ਆਡੀਓ ਰਿਕਾਰਡਿੰਗ ਸਾਹਮਣੇ ਆਈ ਹੈ। ਦੱਸ ਦੇਈਏ ਕਿ ਗਾਇਕ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ।

ਆਡੀਓ ਰਿਕਾਰਡਿੰਗ ਵਿਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਦੇ ਸੈਕਟਰ 9 ਵਿਚ ਹੋਏ ਕਤਲ ਕਾਰਨ ਬਹੁਤ ਸਾਰੇ ਲੋਕਾਂ ਨੂੰ ਮਿਰਚਾਂ ਲੱਗੀਆਂ ਹਨ। ਹੁਣ ਮਨਕੀਰਤ ਔਲਖ ਦੀ ਵਾਰੀ ਹੈ। ਉਹ ਜਿੰਨੇ ਮਰਜ਼ੀ ਗੰਨਮੈਨ ਰੱਖ ਲਵੇ ਪਰ ਉਸ ਦਾ ਨੰਬਰ ਲੱਗੇਗਾ। ਉਹ ਮੋਹਾਲੀ ਵਿਚ ਬੈਠਾ ਰਹਿੰਦਾ ਹੈ ਅਤੇ ਵਿਦੇਸ਼ਾਂ ਦੀਆਂ ਸਟੋਰੀਆਂ ਸਾਂਝੀਆਂ ਕਰਦਾ ਹੈ।

ਬੁੱਧਵਾਰ ਨੂੰ ਸੈਕਟਰ 9 ਵਿਚ ਇਕ ਪ੍ਰਾਪਰਟੀ ਡੀਲਰ ਦੀ 12 ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲੱਕੀ ਪਟਿਆਲ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਉਸਨੇ ਇਸ ਬਾਰੇ ਸੋਸ਼ਲ ਮੀਡੀਆ 'ਤੇ ਵੀ ਪੋਸਟ ਕੀਤੀ, ਜਿਸ ਵਿੱਚ ਉਸਨੇ ਲਿਖਿਆ ਸੀ ਕਿ ਉਹ ਸਾਡੀ ਜਾਣਕਾਰੀ ਸਾਡੇ ਵਿਰੋਧੀਆਂ ਨੂੰ ਦੇ ਰਿਹਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ