ਆਈ.ਟੀ.ਆਈ. ਠੇਕਾ ਮੁਲਾਜ਼ਮਾਂ ਤੇ ਕਿਸਾਨ ਜਥੇਬੰਦੀ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਚੋਗਾਵਾਂ/ ਅੰਮ੍ਰਿਤਸਰ, 20 ਮਾਰਚ (ਗੁਰਵਿੰਦਰ ਸਿੰਘ ਕਲਸੀ)- ਪਿਛਲੇ 15 ਸਾਲਾਂ ਤੋਂ ਆਈ.ਟੀ.ਆਈ. ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਕਿਸੇ ਵੀ ਸਰਕਾਰ ਤੇ ਹੁਣ ਮੌਜੂਦਾ ਸਰਕਾਰ ਨੇ ਇਨ੍ਹਾਂ ਦੀ ਬਾਂਹ ਨਹੀਂ ਫੜੀ। ਨਿਗੁਣੀਆਂ ਤਨਖਾਹਾਂ ਉਤੇ ਆਪਣਾ ਸ਼ੋਸ਼ਣ ਕਰਵਾ ਰਹੇ ਹਨ। ਜਿਸ ਦੇ ਰੋਸ ਵਿਚ ਅੱਜ ਆਈ.ਟੀ.ਆਈ. ਲੋਪੋਕੇ ਦੇ ਠੇਕਾ ਮੁਲਾਜ਼ਮਾਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਲੋਪੋਕੇ ਦੇ ਪ੍ਰਧਾਨ ਕੁਲਬੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਲਾਰੇ ਲੱਪੇ ਲਾ ਕੇ ਟਾਈਮ ਲੰਘਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਅਧਾਰ ਉਤੇ ਪੱਕਿਆਂ ਕਰਕੇ ਉਨ੍ਹਾਂ ਦੀਆਂ ਮੰਗਾਂ ਲਾਗੂ ਕੀਤੀਆਂ ਜਾਣ।
ਇਸ ਮੌਕੇ ਰਾਜਨ ਸ਼ਰਮਾ, ਨਿਤਿਨ ਕੁਮਾਰ, ਜਗਬੀਰ ਸਿੰਘ, ਕਿਰਨਜੀਤ ਸਿੰਘ, ਸਸ਼ਪਾਲ ਸਿੰਘ, ਪਰਮਿੰਦਰ ਪਾਲ ਸਿੰਘ, ਗੁਰਵਿੰਦਰ ਸਿੰਘ, ਸਿਮਰਨਜੀਤ ਕੌਰ, ਮਨਪ੍ਰੀਤ ਕੌਰ, ਪਰਮਿੰਦਰ ਕੌਰ, ਨਵਦੀਪ ਸਿੰਘ, ਹਰਮੁਖ ਸਿੰਘ ਤੇ ਜਗਜੀਤ ਸਿੰਘ ਨੇ ਚੇਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਉਹ 28 ਮਾਰਚ ਨੂੰ ਸੰਗਰੂਰ ਵਿਚ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਅਗਲੇ ਸੰਘਰਸ਼ ਦਾ ਬਿਗੁਲ ਵਜਾਉਣਗੇ।
;
;
;
;
;
;