JALANDHAR WEATHER

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ

 ਚੰਡੀਗੜ੍ਹ, 21 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਲਾਲਜੀਤ ਸਿੰਘ  ਭੁੱਲਰ ਪਾਸੋਂ ਅਸਤੀਫ਼ਾ ਲੈ ਲਿਆ ਗਿਆ ਹੈ। ਦੱ‌ਸਿਆ ਜਾ ਰਿਹਾ ਹੈ ਕਿ ਇਸ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਿਆ ਗਿਆ ਹੈ। ਇਹ ਕਾਰਵਾਈ ਅੰਮ੍ਰਿਤਸਰ ਵਿਖੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਵਲੋਂ ਕੀਤੀ ਗਈ ਖ਼ੁਦਕੁਸ਼ੀ ਮਾਮਲੇ ਵਿਚ ਕੀਤੀ ਗਈ ਹੈ ਤੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ  ਹੈ ਕਿ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਦੱਸ ਦੇਈਏ ਕਿ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਇਸ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਇਕ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ।

ਉਨ੍ਹਾਂ ਨੇ ਜ਼ਹਿਰ ਨਿਗਲਣ ਤੋਂ ਪਹਿਲਾਂ ਇਕ ਵੀਡੀਓ ਬਣਾਈ, ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ, ਜਿਸ ਵਿਚ ਉਨ੍ਹਾਂ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਲਿਆ ਹੈ। ਇਸ ਘਟਨਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਦਾ ਅਸਤੀਫਾ ਸਵੀਕਾਰ ਕਰ ਲਿਆ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੂੰ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ