JALANDHAR WEATHER

ਜਿਸ ਦਾ ਵੀ ਨਸ਼ਾ ਫੈਲਾਉਣ ’ਚ ਹੱਥ, ਉਸ ਖ਼ਿਲਾਫ਼ ਹੋਵੇਗੀ ਕਾਰਵਾਈ- ਮੁੱਖ ਮੰਤਰੀ ਪੰਜਾਬ

ਚੰਡੀਗੜ੍ਹ, 21 ਮਾਰਚ- ਅੱਜ ਕਾਨੂੰਨ ਵਿਵਸਥਾ ਨੂੰ ਲੈ ਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਰਕਾਰ ਦੀ ਜ਼ੀਰੋ ਟਾਲਰੈਂਸ ਪਾਲਿਸੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਡਰੱਗ ਡੀਲਰ ਦੀ ਪੁਸ਼ਤ ਪਨਾਹੀ ਨਹੀਂ ਕਰਦੇ, ਜਿਸ ਦਾ ਵੀ ਨਸ਼ਾ ਫੈਲਾਉਣ ’ਚ ਹੱਥ ਹੋਵੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪਿਛਲੇ ਚਾਰ ਦਿਨਾਂ ਤੋਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾ ਰਹੇ ਹਾਂ।

ਇਸਦੇ ਨਾਲ ਹੀ ਅੰਮ੍ਰਿਤਸਰ ਵਿਚ ਜ਼ਿਲ੍ਹਾ ਮੈਨੇਜਰ ਵਲੋਂ ਖੁਦਕੁਸ਼ੀ ਮਾਮਲੇ ਸੰਬੰਧੀ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਇਹ ਮਾਮਲਾ ਆਇਆ ਸੀ। ਇਸੇ ਕਰਕੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ ਲੈ ਲਿਆ ਗਿਆ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਜਾਂਚ ਪ੍ਰਭਾਵਿਤ ਨਾ ਹੋ ਸਕੇ। ਇਹ ਜਾਂਚ ਦਾ ਵਿਸ਼ਾ ਹੈ ਤੇ ਇਸਦੀ ਜਾਂਚ ਹੋਣੀ ਚਾਹੀਦੀ ਹੈ। ਕਿਸੇ ਦਾ ਦੁਨੀਆ ਤੋਂ ਚਲੇ ਜਾਣਾ ਬੇਹੱਦ ਦੁਖਦਾਇਕ ਹੈ। ਇਸ ਲਈ ਕਿਸੇ ਨੂੰ ਖੁਦਕੁਸ਼ੀ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ