ਸਾਬਕਾ ਮੰਤਰੀ ਲਾਲਜੀਤ ਭੁੱਲਰ 'ਤੇ ਦਰਜ ਹੋਵੇ ਪਰਚਾ- ਸੁਨੀਲ ਜਾਖੜ
ਚੰਡੀਗੜ੍ਹ, 21 ਮਾਰਚ (ਅਜਾਇਬ ਔਜਲਾ)- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੰਮ੍ਰਿਤਸਰ ਖੁਦਕੁਸ਼ੀ ਮਾਮਲੇ ਉਤੇ ਬੋਲਦਿਆਂ ਕਿਹਾ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ ਪਰਚਾ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਮੁੱਖ ਸਕੱਤਰ ਨੂੰ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਖੁਦਕਸ਼ੀ ਦੇ ਮਾਮਲੇ ਵਿਚ ਸ਼ਰੇਆਮ ਪਰਚਾ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜਿਨ੍ਹਾਂ ਮੰਤਰੀਆਂ ਉਤੇ ਦੋਸ਼ ਲੱਗੇ ਸਨ, ਉਨ੍ਹਾਂ ਦੇ ਮਾਮਲੇ ਰਫਾ-ਦਫਾ ਕੀਤੇ ਗਏ ਹਨ। ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਹ ਗੱਲਾਂ ਅੱਜ ਚੰਡੀਗੜ੍ਹ ਵਿਖੇ ਭਾਜਪਾ ਪੰਜਾਬ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਾਂਝੀਆਂ ਕੀਤੀਆਂ। ਇਸ ਮੌਕੇ ਸੁਨੀਲ ਜਾਖੜ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਦੀ ਕੁਰਸੀ ਉਤੇ ਬੋਝ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਹਰ ਰੋਜ਼ ਗੈਂਗਸਟਰ ਦੇ ਵਾਰ, ਨਸ਼ਿਆਂ ਨਾਲ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਤੇ ਨਾਲ ਨਾਲ ਅੱਜ ਚਿੱਟੇ ਕੁੜਤੇ ਪਜਾਮੇ ਵਲੋਂ ਤੰਗ ਕੀਤੇ ਅਧਿਕਾਰੀ ਦੀ ਖੁਦਕਸ਼ੀ ਵੱਡੇ ਸਵਾਲ ਖੜ੍ਹੇ ਕਰ ਰਹੀ ਹੈ।
;
;
;
;
;
;
;
;
;