JALANDHAR WEATHER

ਲਾਲਜੀਤ ਭੁੱਲਰ ਖਿਲਾਫ ਕੇਸ ਦਰਜ ਹੋਣ ਤੱਕ ਅਕਾਲੀ ਦਲ ਦੇਵੇਗਾ ਧਰਨਾ : ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ, 21 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਉਦੋਂ ਤੱਕ ਅਣਮਿੱਥੇ ਸਮੇਂ ਲਈ ਧਰਨਾ ਦੇਵੇਗੀ, ਜਦੋਂ ਤੱਕ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿਚ ਕੇਸ ਦਰਜ ਨਹੀਂ ਹੋ ਜਾਂਦਾ। ਉਨ੍ਹਾਂ ਸਾਰੇ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ ਵੀ ਕੀਤੀ।

ਅਕਾਲੀ ਦਲ ਦੇ ਪ੍ਰਧਾਨ ਨੇ ਖੁਦਕੁਸ਼ੀ ਕਰਨ ਵਾਲੇ ਅਫਸਰ ਦੇ ਪਰਿਵਾਰ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਡੀ. ਜੀ. ਪੀ. ਗੌਰਵ ਯਾਦਵ ਨਾਲ ਵੀ ਗੱਲਬਾਤ ਕੀਤੀ ਅਤੇ ਮੰਗ ਕੀਤੀ ਕਿ ਬੀ. ਐਨ. ਐਸ. ਦੀ ਧਾਰਾ 103 ਤਹਿਤ ਭੁੱਲਰ ਖਿਲਾਫ ਕਤਲ ਕੇਸ ਦਰਜ ਕੀਤਾ ਜਾਵੇ ਅਤੇ ਉਸਨੂੰ ਤੁਰੰਤ ਗ੍ਰਿਫਤਾਰ ਵੀ ਕੀਤਾ ਜਾਵੇ। ਉਨ੍ਹਾਂ ਨੇ ਪਰਿਵਾਰ ਦੇ ਮੈਂਬਰਾਂ ਨਾਲ ਮਿਲ ਕੇ ਰਣਜੀਤ ਐਵੇਨਿਊ ਪੁਲਿਸ ਥਾਣੇ ਵਿਚ ਸ਼ਿਕਾਇਤ ਵੀ ਦਰਜ ਕਰਵਾਈ ਸ. ਬਾਦਲ ਨੇ ਇਹ ਵੀ ਕਿਹਾ ਕਿ ਡਾ. ਗਗਨਦੀਪ ਰੰਧਾਵਾ ਵਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਦਿੱਤੇ ਬਿਆਨ ਅਤੇ ਪਰਿਵਾਰ ਦੇ ਬਿਆਨ ਦੇ ਆਧਾਰ ’ਤੇ ਸਾਬਕਾ ਮੰਤਰੀ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਡਾ. ਰੰਧਾਵਾ ਦੀ ਲਾਲਜੀਤ ਭੁੱਲਰ ਦੀ ਰਿਹਾਇਸ਼ ’ਤੇ ਕੁੱਟਮਾਰ ਕੀਤੀ ਗਈ ਤੇ ਬੰਦੂਕ ਦੀ ਨੋਕ ’ਤੇ ਉਨ੍ਹਾਂ ’ਤੇ ਦਬਾਅ ਬਣਾਉਣ ਦੀ ਵੀਡੀਓ ਵੀ ਮੌਜੂਦ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ