JALANDHAR WEATHER

ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਕਾਰਵਾਈ - ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ (ਅੰਮ੍ਰਿਤਸਰ), 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) – ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਵੱਡਾ ਬਿਆਨ ਸਾਹਮਣੇ ਆਇਆ ਹੈ। ਵਿਧਾਇਕ ਧਾਲੀਵਾਲ ਨੇ ਅਜਨਾਲਾ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮਾਮਲੇ ਵਿਚ ਕਾਨੂੰਨ ਅਨੁਸਾਰ ਕਾਰਵਾਈ ਕਰ ਰਹੀ ਹੈ ਅਤੇ ਕਿਸੇ ਨੂੰ ਹਰੇਕ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਭਾਵੇਂ ਉਹ ਕੋਈ ਵੀ ਮੰਤਰੀ ਜਾਂ ਆਮ ਵਿਅਕਤੀ ਹੋਵੇ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ ਅਤੇ ਇਸ ਨਾਲ ਇਕ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਸਰਕਾਰ ਦੀ ਪਹਿਲ ਹੈ। ਇਸ ਦੌਰਾਨ ਵਿਧਾਇਕ ਧਾਲੀਵਾਲ ਨੇ ਵਿਰੋਧੀ ਧਿਰਾਂ ਨੂੰ ਵੀ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਜਦੋਂ ਦੇਸ਼ ਵਿਚ ਸਿੱਖਾਂ ਦਾ ਕਤਲੇਆਮ ਹੋਇਆ ਸੀ ਤਾਂ ਉਸ ਸਮੇਂ ਕਾਂਗਰਸੀ ਆਗੂ ਚਿੱਟੇ ਰੂਪ ਵਿਚ ਸਾਹਮਣੇ ਆਏ ਸੀ, ਪਰ ਕਾਂਗਰਸ ਪਾਰਟੀ ਵਲੋਂ ਉਨਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਜਦਕਿ ਹੁਣ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਵਾਇਰਲ ਵੀਡੀਓ ਸਾਹਮਣੇ ਆਉਂਦਿਆਂ ਸਾਰ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਕੋਲੋਂ ਅਸਤੀਫ਼ਾ ਲੈ ਲਿਆ ਅਤੇ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿਚ ਲਿਆਉਂਦਿਆਂ ਪੁਲਿਸ ਵਲੋਂ ਲਾਲਜੀਤ ਸਿੰਘ ਭੁੱਲਰ ਅਤੇ ਉਸਦੇ ਪਿਤਾ ਤੇ ਪੀ.ਏ ਖ਼ਿਲਾਫ਼ ਵੀ ਮੁਕਦਮਾ ਦਰਜ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ