JALANDHAR WEATHER

ਨਵ-ਵਿਆਹੁਤਾ ਵਲੋਂ ਖੁਦਕੁਸ਼ੀ, ਪਤੀ ਤੇ ਸੱਸ ਖਿਲਾਫ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 23 ਮਾਰਚ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਖਡਿਆਲ ਵਿਖੇ ਘਰੇਲੂ ਕਲੇਸ਼ ਦੇ ਚੱਲਦਿਆਂ ਇਕ ਵਿਆਹੁਤਾ ਵਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦੀ ਦੁਖਦਾਈ ਖਬਰ ਹੈ।

ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕਾ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਮਹਿਲਾਂ ਚੌਕ ਦੇ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਈਲਵਾਲ ਪਿੰਡ ਦੀ ਜਸਵੀਰ ਕੌਰ ਦਾ ਕਰੀਬ ਇਕ ਸਾਲ ਪਹਿਲਾਂ ਖਡਿਆਲ ਦੇ ਯਾਦਪ੍ਰੀਤ ਸਿੰਘ ਨਾਲ ਵਿਆਹ ਹੋਇਆ ਸੀ ਪਰ ਸਹੁਰਾ ਪਰਿਵਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅਕਸਰ ਹੀ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਜਿਸ ਦੇ ਚੱਲਦਿਆਂ ਜਸਵੀਰ ਕੌਰ (29) ਪਤਨੀ ਯਾਦਪ੍ਰੀਤ ਸਿੰਘ ਵਾਸੀ ਪਿੰਡ ਖਡਿਆਲ ਨੇ ਕੋਈ ਜ਼ਹਿਰਲੀ ਚੀਜ਼ ਖਾ ਲਈ। ਪਤਾ ਲੱਗਣ 'ਤੇ ਤੁਰੰਤ ਜਸਵੀਰ ਕੌਰ ਨੂੰ ਇਲਾਜ ਲਈ ਸੁਨਾਮ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਹਾਲਾਤ ਵਿਚ ਸੁਧਾਰ ਨਾ ਹੁੰਦਾ ਵੇਖ ਫਿਰ ਉਸ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਸਬ-ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕਾ ਦੇ ਪਤੀ ਯਾਦਪ੍ਰੀਤ ਸਿੰਘ ਅਤੇ ਉਸ ਦੀ ਸੱਸ ਲਖਵਿੰਦਰ ਕੌਰ ਖਿਲਾਫ ਬੀ. ਐਨ. ਐਸ. ਐਸ. ਦੀ ਧਾਰਾ 108 ਅਤੇ 3,5 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ