JALANDHAR WEATHER

ਫੌਜ ਦੀ ਜਾਣਕਾਰੀ ਲੀਕ ਕਰਨ ਵਾਲਾ ਜਾਸੂਸੀ ਨੈਟਵਰਕ ਬੇਨਕਾਬ, 2 ਕਾਬੂ

ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਬੂਟਾ ਸਿੰਘ)- ਮਨਮੀਤ ਸਿੰਘ ਢਿੱਲੋਂ ਐਸ.ਪੀ. (ਡੀ) ਅਤੇ ਰਸ਼ਪਾਲ ਸਿੰਘ ਡੀ.ਐਸ.ਪੀ. ਡੀ. ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਵਲੋਂ 2 ਅਜਿਹੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜੋ ਪਾਕਿਸਤਾਨੀ ਏਜੰਟਾਂ ਨਾਲ ਸੰਪਰਕ ਕਰਕੇ ਭਾਰਤ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰ ਰਹੇ ਸਨ।

ਇਸ ਸੰਬੰਧੀ ਸੀ.ਆਈ.ਏ. ਸਟਾਫ ਵਲੋਂ ਬਠਿੰਡਾ ਬਾਈਪਾਸ, ਸ੍ਰੀ ਮੁਕਤਸਰ ਸਾਹਿਬ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਇਸੇ ਦੌਰਾਨ ਇਕ ਮੁਖਬਰ ਵਲੋਂ ਗੁਪਤ ਇਤਲਾਹ ਪ੍ਰਾਪਤ ਹੋਈ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਵਲੋਂ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਮਿੰਟੂ ਵਾਸੀ ਮਹਾਬੱਧਰ (ਮੌਜੂਦਾ ਮੰਡੇਰ ਕਾਲੋਨੀ, ਸ੍ਰੀ ਮੁਕਤਸਰ ਸਾਹਿਬ) ਅਤੇ ਬਲਰਾਜ ਸਿੰਘ ਵਾਸੀ ਚਿੱਬੜਾਂਵਾਲੀ ਵਜੋਂ ਹੋਈ ਹੈ। ਤੀਸਰਾ ਸਾਥੀ ਪ੍ਰੀਤਪਾਲ ਸਿੰਘ ਉਰਫ ਯੋਗਰਾਜ ਸਿੰਘ ਉਰਫ ਜੱਗਾ ਪਹਿਲਾਂ ਹੀ ਜੇਲ ਵਿਚ ਬੰਦ ਹੈ

ਪੜਤਾਲ ਦੌਰਾਨ ਸਾਹਮਣੇ ਆਇਆ ਕਿ ਇਹ ਵਿਅਕਤੀ ਪਾਕਿਸਤਾਨੀ ਵਟਸਐਪ ਨੰਬਰਾਂ ਨਾਲ ਲੰਮੇ ਸਮੇਂ ਤੋਂ ਸੰਪਰਕ ਵਿਚ ਸਨ ਅਤੇ ਪੈਸਿਆਂ ਦੇ ਲਾਲਚ ਵਿਚ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋ ਕੇ ਆਰਮੀ ਦੇ ਗੁਪਤ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਨਾਲ ਸੰਬੰਧਤ ਜਾਣਕਾਰੀ ਪਾਕਿਸਤਾਨੀ ਆਈ.ਐਸ.ਆਈ. ਏਜੰਟਾਂ ਨੂੰ ਭੇਜ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ