ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਹੌਲਦਾਰ ਦੀ ਮੌਤ
ਭਵਾਨੀਗੜ੍ਹ, (ਸੰਗਰੂਰ) 23 ਮਾਰਚ (ਲਖਵਿੰਦਰ ਪਾਲ ਗਰਗ)-ਕਾਲਾਝਾੜ ਟੋਲ ਪਲਾਜ਼ੇ ਨੇੜੇ ਪਿੰਡ ਮੁਨਸ਼ੀਵਾਲਾ ਨੂੰ ਜਾਂਦੀ ਸੜਕ ਦੇ ਕੱਟ ਕੋਲ ਇਕ ਮੋਟਰਸਾਈਕਲ ਸਵਾਰ ਨੂੰ ਟਰੈਕਟਰ-ਟਰਾਲੀ ਵਲੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ।
ਇਸ ਸੰਬੰਧੀ ਕਾਲਾਝਾੜ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਪੁਲਿਸ ਕੋਲ ਅੰਸ਼ਲ ਕੁਮਾਰ ਵਾਸੀ ਸੰਗਰੂਰ ਵਲੋਂ ਲਿਖਾਏ ਗਏ ਬਿਆਨਾਂ ਅਨੁਸਾਰ ਉਸਦਾ ਪਿਤਾ ਹੌਲਦਾਰ ਤਰਸੇਮ ਸਿੰਘ (50) ਪੁੱਤਰ ਕੁਲਵੰਤ ਸਿੰਘ ਵਾਸੀ ਕਿਸ਼ਨਪੁਰਾ ਬਸਤੀ ਸੰਗਰੂਰ, ਜੋ ਕਿ ਜੀ.ਐਸ.ਟੀ.ਐਕਸਾਈਜ਼ ਵਿਭਾਗ ਪਟਿਆਲਾ ਵਿਖੇ ਡਿਊਟੀ ਕਰਦਾ ਸੀ, ਆਪਣੀ ਡਿਊਟੀ ਖਤਮ ਕਰ ਕੇ ਮੋਟਰਸਾਈਕਲ ਰਾਹੀਂ ਵਾਪਸ ਆ ਰਿਹਾ ਸੀ ਕਿ ਗਲਤ ਸਾਈਡ ਤੋਂ ਆ ਰਹੇ ਇਕ ਟਰੈਕਟਰ-ਟਰਾਲੀ ਨੇ ਉਸ ਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦਾ ਪਿਤਾ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਵਿਅਕਤੀ ਦੇ ਲੜਕੇ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਸੁਖਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਕਾਲਾਝਾੜ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
;
;
;
;
;
;
;