ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਲਾਇਨ ’ਤੇ ਧਰਨਾ
ਬਟਾਲਾ, 24 ਮਾਰਚ (ਹਰਦੇਵ ਸਿੰਘ ਸੰਧੂ)-ਅੰਮ੍ਰਿਤਸਰ ਵਿਖੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਅੱਜ ਸਵੇਰੇ ਤੜਕਸਾਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਜਬਰਦਸਤੀ ਚੁੱਕਿਆ ਗਿਆ ਤੇ ਗ੍ਰਿਫ਼ਤਾਰ ਕਰਕੇ ਥਾਣਿਆਂ ਵਿਚ ਬੰਦ ਕੀਤਾ ਗਿਆ। ਇਸ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਵਲੋਂ ਬਟਾਲਾ ਦੇ ਪਿੰਡ ਘਸੀਟਪੁਰਾ ਦੀ ਰੇਲ ਲਾਇਨ ’ਤੇ ਧਰਨਾ ਦੇ ਕੇ ਰੇਲ ਆਵਾਜਾਈ ਠੱਪ ਕੀਤੀ। ਕਿਸਾਨ ਆਗੂਆਂ ਨੇ ਦੱਸਿਆ ਕਿ ਜਦੋਂ ਤੱਕ ਸਾਡੀਆਂ ਮੰਗਾ ਪੂਰੀਆਂ ਨਹੀਂ ਹੁੰਦੀਆਂ ਸਾਡਾ ਧਰਨਾ ਜਾਰੀ ਰਹੇਗਾ।
;
;
;
;
;
;
;
;