ਗਹੀਰ ਐਗਰੋ ਇੰਡਸਟਰੀਜ਼ 'ਚ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ
ਸੁਨਾਮ ਊਧਮ ਸਿੰਘ ਵਾਲਾ, 26 ਮਾਰਚ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਸੁਨਾਮ-ਸੰਗਰੂਰ ਸੜਕ 'ਤੇ ਪਿੰਡ ਕੁਲਾਰ ਖੁਰਦ ਨੇੜੇ ਸਥਿਤ ਖੇਤੀਬਾੜੀ ਦੇ ਸੰਦ ਬਣਾਉਣ ਵਾਲੀ ਇਕ ਨਾਮਵਰ ਫੈਕਟਰੀ 'ਚ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦੀ ਖਬਰ ਹੈ। ਗਹੀਰ ਐਗਰੋ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸੁਰਜੀਤ ਸਿੰਘ ਗਹੀਰ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਅੱਠ ਕੁ ਵਜੇ ਉਨ੍ਹਾਂ ਦੀ ਫੈਕਟਰੀ ਵਿਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਘਟਨਾ ਸਮੇਂ ਉਹ ਫੈਕਟਰੀ ਵਿਚ ਹੀ ਮੌਜੂਦ ਸਨ। ਵੇਖਦੇ ਹੀ ਵੇਖਦੇ ਅੱਗ ਨੇ ਇਕਦਮ ਜ਼ੋਰ ਫੜ ਲਿਆ ਅਤੇ ਅੱਗ ਦੀਆਂ ਉੱਚੀਆਂ ਉੱਚੀਆਂ ਲਾਟਾਂ ਕਾਰਨ ਹਰ ਪਾਸੇ ਧੂੰਆਂ ਹੀ ਧੂੰਆਂ ਹੋ ਗਿਆ।
ਇਸ ਸਮੇਂ ਸੰਗਰੂਰ, ਸੁਨਾਮ ਅਤੇ ਲਹਿਰਾਗਾਗਾ ਤੋਂ ਪਹੁੰਚੀਆਂ 4 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਕਈ ਘੰਟਿਆਂ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਅੱਗ ਕਾਰਨ ਜਿੱਥੇ ਫੈਕਟਰੀ ਦਾ ਸ਼ੈਡ ਸੜ ਕੇ ਸੁਆਹ ਹੋ ਗਿਆ, ਉੱਥੇ ਹੀ ਸ਼ੈਡ ਵਿਚ ਪਿਆ ਖੇਤੀਬਾੜੀ ਨਾਲ ਸੰਬੰਧਿਤ ਤਿਆਰ ਕੀਤਾ ਗਿਆ ਸਾਮਾਨ ਵੀ ਨਸ਼ਟ ਹੋ ਗਿਆ। ਭਾਵੇਂ ਅੱਗ ਤੋਂ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਤਾਂ ਬਚਾਅ ਹੋ ਗਿਆ ਪਰ ਸ਼ੈਡ ਸਮੇਤ ਤਿਆਰ ਕੀਤਾ ਖੇਤੀਬਾੜੀ ਨਾਲ ਸੰਬੰਧਿਤ ਸਾਮਾਨ ਰਾਖ ਹੋ ਜਾਣ ਕਾਰਨ ਉਨ੍ਹਾਂ ਦਾ ਕਰੀਬ ਸਵਾ ਕਰੋੜ ਰੁਪਏ ਦਾ ਨੁਕਸਾਨ ਹੋ ਗਿਆ। ਖਬਰ ਲਿਖੇ ਜਾਣ ਤੱਕ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਤਾਂ ਭਾਵੇਂ ਪਤਾ ਨਹੀਂ ਲੱਗ ਸਕਿਆ ਪਰ ਫੈਕਟਰੀ ਮਾਲਕਾਂ ਵਲੋਂ ਸ਼ਾਰਟ ਸਰਕਟ ਦਾ ਖਦਸ਼ਾ ਜਿਤਾਇਆ ਜਾ ਰਿਹਾ ਹੈ।
;
;
;
;
;
;
;
;